ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ #ParikshaPeCharcha26 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
Posted On:
05 FEB 2026 9:56PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਕੱਲ੍ਹ, 6 ਫ਼ਰਵਰੀ ਨੂੰ ਸਵੇਰੇ 10 ਵਜੇ ਹੋਣ ਵਾਲੇ #ParikshaPeCharcha26 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਦੇ ਐਡੀਸ਼ਨ ਵਿੱਚ ਪ੍ਰੀਖਿਆਵਾਂ ਨਾਲ ਸਬੰਧਿਤ ਬਹੁਤ ਦਿਲਚਸਪ ਵਿਸ਼ਿਆਂ, ਖ਼ਾਸ ਕਰਕੇ ਤਣਾਅ ਮੁਕਤ ਰਹਿਣ ਅਤੇ ਸਿੱਖਣ ’ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ’ਤੇ ਗੱਲਬਾਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਪਲੇਟਫ਼ਾਰਮ ਹਮੇਸ਼ਾ ਉਨ੍ਹਾਂ ਦਾ ਪਸੰਦੀਦਾ ਰਿਹਾ ਹੈ, ਕਿਉਂਕਿ ਇਸ ਨਾਲ ਦੇਸ਼ ਭਰ ਦੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਕੱਲ੍ਹ, 6 ਫਰਵਰੀ ਨੂੰ ਸਵੇਰੇ 10 ਵਜੇ #ParikshaPeCharcha26 ਜ਼ਰੂਰ ਦੇਖੋ। ਇਸ ਸਾਲ ਦੇ ਪੀਪੀਸੀ ਵਿੱਚ ਪ੍ਰੀਖਿਆਵਾਂ ਨਾਲ ਸਬੰਧਿਤ ਬਹੁਤ ਦਿਲਚਸਪ ਵਿਸ਼ਿਆਂ, ਖ਼ਾਸ ਕਰਕੇ ਤਣਾਅ ਮੁਕਤ ਰਹਿਣ, ਸਿੱਖਣ ’ਤੇ ਧਿਆਨ ਕੇਂਦਰਿਤ ਕਰਨ ਅਤੇ ਹੋਰ ਬਹੁਤ ਕੁਝ, ’ਤੇ ਗੱਲਬਾਤ ਹੋਵੇਗੀ। ਇਹ ਇੱਕ ਅਜਿਹਾ ਪਲੇਟਫ਼ਾਰਮ ਹੈ, ਜੋ ਮੇਰਾ ਪਸੰਦੀਦਾ ਹੈ, ਕਿਉਂਕਿ ਇਹ ਮੈਨੂੰ ਦੇਸ਼ ਭਰ ਦੇ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਦਿੰਦਾ ਹੈ।"
*********
ਐੱਮਜੇਪੀਐੱਸ/ਐੱਸਆਰ
(Release ID: 2224329)
ਵਿਜ਼ੀਟਰ ਕਾਊਂਟਰ : 3