ਪੰਚਾਇਤੀ ਰਾਜ ਮੰਤਰਾਲਾ
ਕੇਂਦਰ ਸਰਕਾਰ ਵੱਲੋਂ ਮੱਧ ਪ੍ਰਦੇਸ਼, ਪੰਜਾਬ ਅਤੇ ਤੇਲੰਗਾਨਾ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਤਹਿਤ ₹1,133 ਕਰੋੜ ਤੋਂ ਵੱਧ ਦੀ ਰਕਮ ਜਾਰੀ
Posted On:
06 FEB 2026 4:04PM by PIB Chandigarh
ਕੇਂਦਰ ਸਰਕਾਰ ਨੇ ਮੱਧ ਪ੍ਰਦੇਸ਼, ਪੰਜਾਬ ਅਤੇ ਤੇਲੰਗਾਨਾ ਵਿੱਚ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) / ਪੇਂਡੂ ਸਥਾਨਕ ਸੰਸਥਾਵਾਂ (ਆਰਐੱਲਬੀ) ਨੂੰ ਮਜ਼ਬੂਤ ਕਰਨ ਲਈ ਵਿੱਤੀ ਸਾਲ 2025-26 ਦੌਰਾਨ ਪੰਦਰਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਵਜੋਂ ₹1,133 ਕਰੋੜ ਤੋਂ ਵੱਧ ਜਾਰੀ ਕੀਤੇ ਹਨ।
ਮੱਧ ਪ੍ਰਦੇਸ਼ ਵਿੱਚ ਵਿੱਤੀ ਸਾਲ 2024-25 ਲਈ ਖੁੱਲ੍ਹੀਆਂ ਗ੍ਰਾਂਟਾਂ (ਪਾਬੰਦੀ ਮੁਕਤ) ਦੀ ਦੂਜੀ ਕਿਸ਼ਤ ਵਜੋਂ ₹65,255 ਲੱਖ (₹652.55 ਕਰੋੜ) ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਫੰਡ ਸੂਬੇ ਦੀਆਂ ਸਾਰੀਆਂ 52 ਯੋਗ ਜ਼ਿਲ੍ਹਾ ਪੰਚਾਇਤਾਂ, 312 ਯੋਗ ਬਲਾਕ ਪੰਚਾਇਤਾਂ ਅਤੇ 23,001 ਯੋਗ ਗ੍ਰਾਮ ਪੰਚਾਇਤਾਂ ਨੂੰ ਲਾਭ ਪਹੁੰਚਾਉਣਗੇ। ਇਸ ਤੋਂ ਇਲਾਵਾ, ਵਿੱਤੀ ਸਾਲ 2024-25 ਲਈ ਖੁੱਲ੍ਹੀਆਂ ਗ੍ਰਾਂਟਾਂ ਦੀ ਪਹਿਲੀ ਕਿਸ਼ਤ ਦੇ ਰੋਕੇ ਹੋਏ ਹਿੱਸੇ ਨੂੰ ਦਰਸਾਉਂਦੇ 77 ਲੱਖ ਰੁਪਏ 3 ਹੋਰ ਯੋਗ ਬਲਾਕ ਪੰਚਾਇਤਾਂ ਅਤੇ 6 ਗ੍ਰਾਮ ਪੰਚਾਇਤਾਂ ਨੂੰ ਵੀ ਜਾਰੀ ਕੀਤੇ ਗਏ ਹਨ। ਪੰਜਾਬ ਲਈ, ਕੇਂਦਰ ਸਰਕਾਰ ਨੇ ਵਿੱਤੀ ਸਾਲ 2025-26 ਲਈ ਖੁੱਲ੍ਹੀਆਂ ਗ੍ਰਾਂਟਾਂ ਦੀ ਪਹਿਲੀ ਕਿਸ਼ਤ ਵਜੋਂ ₹22,200 ਲੱਖ (₹222 ਕਰੋੜ) ਜਾਰੀ ਕੀਤੇ ਹਨ। ਇਹ ਫੰਡ ਸੂਬੇ ਭਰ ਦੀਆਂ ਸਾਰੀਆਂ 13,262 ਯੋਗ ਗ੍ਰਾਮ ਪੰਚਾਇਤਾਂ, 150 ਯੋਗ ਬਲਾਕ ਪੰਚਾਇਤਾਂ ਅਤੇ 22 ਯੋਗ ਜ਼ਿਲ੍ਹਾ ਪੰਚਾਇਤਾਂ ਦਾ ਸਮਰਥਨ ਕਰਨਗੇ। ਜਦਕਿ ਤੇਲੰਗਾਨਾ ਸੂਬੇ ਲਈ, ਵਿੱਤੀ ਸਾਲ 2024-25 ਲਈ ਖੁੱਲ੍ਹੀਆਂ ਗ੍ਰਾਂਟਾਂ ਦੀ ਪਹਿਲੀ ਕਿਸ਼ਤ ਵਜੋਂ ₹25,602.95 ਲੱਖ (₹256.0295 ਕਰੋੜ) ਜਾਰੀ ਕੀਤੇ ਗਏ ਹਨ, ਜਿਸ ਨਾਲ 12,702 ਯੋਗ ਗ੍ਰਾਮ ਪੰਚਾਇਤਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ, ਵਿੱਤੀ ਸਾਲ 2023-24 ਲਈ ਖੁੱਲ੍ਹੀਆਂ ਗ੍ਰਾਂਟਾਂ ਦੀ ਦੂਜੀ ਕਿਸ਼ਤ ਦਾ ਰੋਕਿਆ ਹੋਇਆ ਹਿੱਸਾ ₹233.18 ਲੱਖ, 11 ਹੋਰ ਯੋਗ ਗ੍ਰਾਮ ਪੰਚਾਇਤਾਂ ਅਤੇ 40 ਬਲਾਕ ਪੰਚਾਇਤਾਂ ਨੂੰ ਵੀ ਜਾਰੀ ਕੀਤਾ ਗਿਆ ਹੈ।
ਭਾਰਤ ਸਰਕਾਰ ਨੇ ਪੰਚਾਇਤੀ ਰਾਜ ਮੰਤਰਾਲੇ ਅਤੇ ਜਲ ਸ਼ਕਤੀ ਮੰਤਰਾਲੇ (ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਵਿਭਾਗ) ਰਾਹੀਂ ਪੇਂਡੂ ਸਥਾਨਕ ਸੰਸਥਾਵਾਂ ਲਈ ਸੂਬਿਆਂ ਨੂੰ 15-ਐੱਫਸੀ ਗ੍ਰਾਂਟਾਂ ਜਾਰੀ ਕਰਨ ਦੀ ਸਿਫ਼ਾਰਸ਼ ਕੀਤੀ ਹੈ, ਜੋ ਫਿਰ ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਹੈ। ਅਲਾਟ ਕੀਤੀਆਂ ਗ੍ਰਾਂਟਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਅਤੇ ਇੱਕ ਵਿੱਤੀ ਸਾਲ ਵਿੱਚ 2 ਕਿਸ਼ਤਾਂ ਵਿੱਚ ਜਾਰੀ ਕੀਤੀਆਂ ਜਾਂਦੀਆਂ ਹੈ। ਖੁੱਲ੍ਹੀਆਂ ਗ੍ਰਾਂਟਾਂ ਦੀ ਵਰਤੋਂ ਤਨਖਾਹਾਂ ਅਤੇ ਹੋਰ ਸਥਾਪਤੀ ਖਰਚਿਆਂ ਨੂੰ ਛੱਡ ਕੇ ਪੰਚਾਇਤੀ ਰਾਜ ਸੰਸਥਾਵਾਂ/ਪੇਂਡੂ ਸਥਾਨਕ ਸੰਸਥਾਵਾਂ ਵਲੋਂ ਸੰਵਿਧਾਨ ਦੀ 11ਵੀਂ ਅਨੁਸੂਚੀ ਵਿੱਚ ਦਰਜ 29 ਵਿਸ਼ਿਆਂ ਦੇ ਤਹਿਤ ਸਥਾਨ ਵਿਸ਼ੇਸ਼ ਮਹਿਸੂਸ ਕੀਤੀਆਂ ਲੋੜਾਂ ਲਈ ਕੀਤੀ ਜਾਵੇਗੀ। ਪਾਬੰਦ ਗ੍ਰਾਂਟਾਂ ਦੀ ਵਰਤੋਂ (ਏ) ਸਫਾਈ ਅਤੇ ਓਡੀਐੱਫ ਸਥਿਤੀ ਦੀ ਸਾਂਭ-ਸੰਭਾਲ ਦੀਆਂ ਬੁਨਿਆਦੀ ਸੇਵਾਵਾਂ ਲਈ ਕੀਤੀ ਜਾ ਸਕਦੀ ਹੈ ਅਤੇ ਇਸ ਵਿੱਚ ਘਰੇਲੂ ਰਹਿੰਦ-ਖੂੰਹਦ ਦਾ ਪ੍ਰਬੰਧਨ ਅਤੇ ਨਿਪਟਾਰਾ ਅਤੇ ਖ਼ਾਸ ਤੌਰ 'ਤੇ ਮਨੁੱਖੀ ਮਲ-ਮੂਤਰ ਅਤੇ ਰਹਿੰਦ-ਖੂੰਹਦ ਦਾ ਪ੍ਰਬੰਧਨ ਅਤੇ (ਬੀ) ਪੀਣਯੋਗ ਪਾਣੀ ਦੀ ਸਪਲਾਈ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਰੀਸਾਈਕਲਿੰਗ ਸ਼ਾਮਲ ਹੋਣੀ ਚਾਹੀਦੀ ਹੈ।
***************
ਏਏ
(Release ID: 2224506)
ਵਿਜ਼ੀਟਰ ਕਾਊਂਟਰ : 9