ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਵਿੱਚ ਜੰਮੂ ਅਤੇ ਕਸ਼ਮੀਰ ਬਾਰੇ ਇੱਕ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਈਕੋ-ਸਿਸਟਮ ਨੂੰ ਖਤਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ

ਜੰਮੂ-ਕਸ਼ਮੀਰ ਵਿੱਚ ਸਾਡੇ ਦੇਸ਼ ਦੇ ਵਿਰੋਧੀ ਤੱਤਾਂ ਦੁਆਰਾ ਪਾਲਿਆ ਗਿਆ ਅੱਤਵਾਦੀ ਈਕੋ-ਸਿਸਟਮ ਮੋਦੀ ਸਰਕਾਰ ਦੇ ਤਾਲਮੇਲ ਵਾਲੇ ਯਤਨਾਂ ਕਾਰਨ ਲਗਭਗ ਖਤਮ ਹੋ ਗਿਆ ਹੈ

ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤ ਕਰਨ ਲਈ ਮੋਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ

ਮੀਟਿੰਗ ਦੌਰਾਨ ਸੁਰੱਖਿਆ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਾਕਾਰੀ ਉਪਾਵਾਂ 'ਤੇ ਵੀ ਚਰਚਾ ਕੀਤੀ ਗਈ

ਡੀ-ਰੈਡੀਕਲਾਈਜ਼ੇਸ਼ਨ ਯਤਨਾਂ ਨੇ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਕੀਤੀਆਂ ਹਨ, ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਹੋਰ ਕਦਮ ਚੁੱਕਣ ਦੀ ਜ਼ਰੂਰਤ ਹੈ

ਸਟਾਰਟ-ਅੱਪ ਈਕੋ-ਸਿਸਟਮ, ਖੇਡ ਖੇਤਰ ਆਦਿ ਨੂੰ ਉਤਸ਼ਾਹਿਤ ਕਰਨ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਬਣਾਇਆ ਜਾ ਸਕੇ ਕਿ ਨੌਜਵਾਨ ਆਮਦਨ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ

Posted On: 06 FEB 2026 10:35PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਰਾਜ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਵਿੱਚ ਜੰਮੂ ਅਤੇ ਕਸ਼ਮੀਰ ਬਾਰੇ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਸ਼੍ਰੀ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ ਜਨਰਲ (ਆਈਬੀ), ਸੈਨਾ ਮੁਖੀ, ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਈਕੋਸਿਸਟਮ ਨੂੰ ਖਤਮ ਕਰਨ ਵਿੱਚ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਈਕੋਸਿਸਟਮ, ਜੋ ਸਾਡੇ ਦੇਸ਼ ਦੇ ਵਿਰੋਧੀ ਤੱਤਾਂ ਦੁਆਰਾ ਪਾਲਿਆ ਜਾਂਦਾ ਹੈ, ਨੂੰ ਮੋਦੀ ਸਰਕਾਰ ਦੇ ਤਾਲਮੇਲ ਯਤਨਾਂ ਰਾਹੀਂ ਲਗਭਗ ਖਤਮ ਕਰ ਦਿੱਤਾ ਗਿਆ ਹੈ।

ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤ ਕਰਨ ਲਈ ਮੋਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਮੀਟਿੰਗ ਦੌਰਾਨ ਸੁਰੱਖਿਆ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਾਕਾਰੀ ਉਪਾਵਾਂ 'ਤੇ ਵੀ ਚਰਚਾ ਕੀਤੀ ਗਈ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ De - radicalisation ਦੇ ਯਤਨਾਂ ਨਾਲ ਅੱਤਵਾਦ ਮੁਕਤ ਜੰਮੂ-ਕਸ਼ਮੀਰ ਦੇ ਸਾਡੇ ਦ੍ਰਿਸ਼ਟੀਕੋਣ ਦੀ ਪ੍ਰਗਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਹੋਰ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਟਾਰਟ-ਅੱਪ ਈਕੋਸਿਸਟਮ, ਖੇਡ ਖੇਤਰ ਆਦਿ ਨੂੰ ਵਿਕਸਿਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਮਦਨ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ।

ਸ਼੍ਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਹਾਲ ਹੀ ਦੇ ਦਿਨਾਂ ਵਿੱਚ ਪ੍ਰਾਪਤ ਉਪਲਬਧੀਆਂ ਨੂੰ ਬਣਾਈ ਰੱਖਣ ਅਤੇ "ਅੱਤਵਾਦ ਮੁਕਤ ਜੰਮੂ ਅਤੇ ਕਸ਼ਮੀਰ" ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕਰਨ ਲਈ ਤਾਲਮੇਲ ਨਾਲ ਕੰਮ ਕਰਦੇ ਰਹਿਣ ਦੇ ਨਿਰਦੇਸ਼ ਦਿੱਤੇ। ਸ਼੍ਰੀ ਸ਼ਾਹ ਨੇ ਭਰੋਸਾ ਦਿੱਤਾ ਕਿ ਇਸ ਕੋਸ਼ਿਸ਼ ਵਿੱਚ ਸਾਰੇ ਸਰੋਤ ਉਪਲਬਧ ਕਰਵਾਏ ਜਾਣਗੇ।

******** 

ਆਰਕੇ /ਆਰਆਰ/ਪੀਆਰ


(Release ID: 2224870) ਵਿਜ਼ੀਟਰ ਕਾਊਂਟਰ : 4