ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਲੇਸ਼ੀਆ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ

प्रविष्टि तिथि: 07 FEB 2026 8:45AM by PIB Chandigarh

ਮੈਂ ਅੱਜ ਆਪਣੇ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਮਲੇਸ਼ੀਆ ਦੇ ਸਰਕਾਰੀ ਦੌਰੇ 'ਤੇ ਜਾ ਰਿਹਾ ਹਾਂ।

ਭਾਰਤ ਅਤੇ ਮਲੇਸ਼ੀਆ ਦੇ ਇਤਿਹਾਸਕ ਸਬੰਧਾਂ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਲਗਾਤਾਰ ਤਰੱਕੀ ਹੋਈ ਹੈ। ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਹੋਣ ਵਾਲੀਆਂ ਚਰਚਾਵਾਂ ਅਤੇ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਉਤਸੁਕ ਹਾਂ । ਸਾਡਾ ਉਦੇਸ਼ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਹੋਰ ਡੂੰਘਾ ਕਰਨਾ, ਆਰਥਿਕ ਅਤੇ ਨਵੀਨਤਾ ਭਾਈਵਾਲੀ ਨੂੰ ਵਧਾਉਣਾ ਅਤੇ ਨਵੇਂ ਖੇਤਰਾਂ ਵਿੱਚ ਸਹਿਯੋਗ ਦਾ ਵਿਸਤਾਰ ਕਰਨਾ ਹੋਵੇਗਾ।

ਮੈਂ ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਲਈ ਵੀ ਉਤਸੁਕ ਹਾਂ। ਲਗਭਗ ਤਿੰਨ ਮਿਲੀਅਨ ਦੀ ਆਬਾਦੀ ਵਾਲੇ, ਉਹ ਦੁਨੀਆ ਦੇ ਸਭ ਤੋਂ ਵੱਡੇ ਭਾਰਤੀ ਪ੍ਰਵਾਸੀ ਭਾਈਚਾਰਿਆਂ ਵਿੱਚੋਂ ਇੱਕ ਦੀ ਨੁਮਾਇੰਦਗੀ ਕਰਦੇ ਹਨ। ਮਲੇਸ਼ੀਆ ਦੀ ਤਰੱਕੀ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਅਤੇ ਸਾਡੇ ਦੋਵਾਂ ਦੇਸ਼ਾਂ ਵਿਚਕਾਰ ਇੱਕ ਜੀਵਿਤ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਸਾਡੀ ਇਤਿਹਾਸਕ ਦੋਸਤੀ ਦੀ ਮਜ਼ਬੂਤ ​​ਨੀਂਹ ਹੈ।

******

ਐੱਮਜੇਪੀਐੱਸ/ਵੀਜੇ


(रिलीज़ आईडी: 2225288) आगंतुक पटल : 47
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Bengali-TR , Manipuri , Gujarati , Odia , Tamil , Telugu , Kannada , Kannada , Malayalam