ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤੇ ਦੀ ਰੂਪ-ਰੇਖਾ 'ਤੇ ਬਣੀ ਸਹਿਮਤੀ ਦਾ ਸਵਾਗਤ ਕਰਦਿਆਂ ਇਸ ਨੂੰ 'ਮੇਕ ਇਨ ਇੰਡੀਆ' ਅਤੇ ਰੁਜ਼ਗਾਰ ਨੂੰ ਹੁਲਾਰਾ ਦੇਣ ਵਾਲਾ ਦੱਸਿਆ
प्रविष्टि तिथि:
07 FEB 2026 8:59AM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤੇ ਦੀ ਰੂਪ-ਰੇਖਾ 'ਤੇ ਹੋਈ ਸਹਿਮਤੀ ਦਾ ਸਵਾਗਤ ਕਰਦਿਆਂ ਇਸ ਨੂੰ ਦੋਵਾਂ ਦੇਸ਼ਾਂ ਲਈ ਬਹੁਤ ਖ਼ੁਸ਼ੀ ਦੀ ਵਿਸ਼ਾ ਦੱਸਿਆ।
ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਰੂਪ-ਰੇਖਾ ਭਾਰਤ-ਅਮਰੀਕਾ ਭਾਈਵਾਲੀ ਦੀ ਵਧਦੀ ਮਜ਼ਬੂਤੀ, ਵਿਸ਼ਵਾਸ ਅਤੇ ਗਤੀਸ਼ੀਲਤਾ ਨੂੰ ਦਰਸਾਉਂਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾਂ, ਉੱਦਮੀਆਂ, ਛੋਟੇ ਅਤੇ ਦਰਮਿਆਨੇ ਉੱਦਮਾਂ, ਸਟਾਰਟਅੱਪ ਨਵੀਨਤਾਕਾਰਾਂ ਅਤੇ ਮਛੇਰਿਆਂ ਲਈ ਨਵੇਂ ਮੌਕੇ ਖੋਲ੍ਹ ਕੇ 'ਮੇਕ ਇਨ ਇੰਡੀਆ' ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰੇਗਾ, ਨਾਲ ਹੀ ਔਰਤਾਂ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰੇਗਾ।
ਉਨ੍ਹਾਂ ਕਿਹਾ ਕਿ ਇਹ ਰੂਪ-ਰੇਖਾ ਨਿਵੇਸ਼ ਅਤੇ ਤਕਨਾਲੋਜੀ ਭਾਈਵਾਲੀ ਨੂੰ ਮਜ਼ਬੂਤ ਕਰੇਗੀ, ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਚੇਨਾਂ ਨੂੰ ਮਜ਼ਬੂਤ ਕਰੇਗੀ ਅਤੇ ਵਿਸ਼ਵ-ਵਿਆਪੀ ਵਿਕਾਸ ਵਿੱਚ ਯੋਗਦਾਨ ਦੇਵੇਗੀ।
ਪ੍ਰਧਾਨ ਮੰਤਰੀ ਨੇ ਦੇਸ਼ ਲਈ ਇੱਕ ਵਿਕਸਤ ਭਾਰਤ ਦੇ ਨਿਰਮਾਣ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਰਤ ਭਵਿੱਖ ਲਈ ਅਨੁਕੂਲ ਵਿਸ਼ਵ-ਵਿਆਪੀ ਭਾਈਵਾਲੀਆਂ ਲਈ ਵਚਨਬੱਧ ਹੈ, ਜੋ ਲੋਕਾਂ ਨੂੰ ਸਸ਼ਕਤ ਬਣਾਉਂਦੀਆਂ ਹਨ ਅਤੇ ਸਾਂਝੀ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਦੀਆਂ ਹਨ।
ਸੋਸ਼ਲ ਮੀਡੀਆ ਐੱਕਸ 'ਤੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੀ ਭਾਰਤ ਅਤੇ ਅਮਰੀਕਾ ਵਿਚਕਾਰ ਉਪਰੋਕਤ ਅੰਤਰਿਮ ਸਮਝੌਤੇ ਸਬੰਧੀ ਪੋਸਟ ਦਾ ਜਵਾਬ ਦਿੰਦੇ ਹੋਏ ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਭਾਰਤ ਅਤੇ ਅਮਰੀਕਾ ਲਈ ਖ਼ੁਸ਼ਖ਼ਬਰੀ!
ਅਸੀਂ ਦੋਵੇਂ ਮਹਾਨ ਦੇਸ਼ਾਂ ਵਿਚਕਾਰ ਇੱਕ ਅੰਤਰਿਮ ਵਪਾਰ ਸਮਝੌਤੇ ਦੀ ਰੂਪ-ਰੇਖਾ 'ਤੇ ਸਹਿਮਤ ਹੋਏ ਹਾਂ। ਮੈਂ ਸਾਡੇ ਦੇਸ਼ਾਂ ਵਿਚਕਾਰ ਮਜ਼ਬੂਤ ਸਬੰਧਾਂ ਪ੍ਰਤੀ ਰਾਸ਼ਟਰਪਤੀ ਟਰੰਪ ਦਾ ਨਿੱਜੀ ਵਚਨਬੱਧਤਾ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।
ਇਹ ਰੂਪ-ਰੇਖਾ ਸਾਡੀ ਭਾਈਵਾਲੀ ਦੀ ਵਧਦੀ ਮਜ਼ਬੂਤੀ, ਵਿਸ਼ਵਾਸ ਅਤੇ ਗਤੀਸ਼ੀਲਤਾ ਨੂੰ ਦਰਸਾਉਂਦੀ ਹੈ। ਇਹ ਭਾਰਤ ਦੇ ਮਿਹਨਤੀ ਕਿਸਾਨਾਂ, ਉੱਦਮੀਆਂ, ਛੋਟੇ ਅਤੇ ਦਰਮਿਆਨੇ ਉੱਦਮਾਂ, ਸਟਾਰਟਅੱਪ ਨਵੀਨਤਾਕਾਰਾਂ, ਮਛੇਰਿਆਂ ਅਤੇ ਹੋਰਾਂ ਲਈ ਨਵੇਂ ਮੌਕੇ ਖੋਲ੍ਹ ਕੇ "ਮੇਕ ਇਨ ਇੰਡੀਆ" ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਦੀ ਹੈ। ਇਸ ਨਾਲ ਔਰਤਾਂ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਹੋਣਗੇ।
ਭਾਰਤ ਅਤੇ ਅਮਰੀਕਾ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ ਅਤੇ ਇਹ ਰੂਪ-ਰੇਖਾ ਸਾਡੀ ਨਿਵੇਸ਼ ਅਤੇ ਤਕਨਾਲੋਜੀ ਭਾਈਵਾਲੀ ਨੂੰ ਹੋਰ ਡੂੰਘਾ ਕਰੇਗੀ।
ਇਹ ਰੂਪ-ਰੇਖਾ ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਚੇਨਾਂ ਨੂੰ ਵੀ ਮਜ਼ਬੂਤ ਕਰੇਗੀ ਅਤੇ ਵਿਸ਼ਵ-ਵਿਆਪੀ ਵਿਕਾਸ ਵਿੱਚ ਯੋਗਦਾਨ ਦੇਵੇਗੀ। ਜਿਵੇਂ-ਜਿਵੇਂ ਦੇਸ਼ ਇੱਕ ਵਿਕਸਤ ਭਾਰਤ ਦੇ ਨਿਰਮਾਣ ਵੱਲ ਵਧ ਰਿਹਾ ਹੈ, ਅਸੀਂ ਭਵਿੱਖ ਦੇ ਅਨੁਕੂਲ ਆਪਣੇ ਲੋਕਾਂ ਨੂੰ ਸਸ਼ਕਤ ਬਣਾਉਣ ਵਾਲੀ ਅਤੇ ਸਾਂਝੀ ਖ਼ੁਸ਼ਹਾਲੀ ਵਿੱਚ ਯੋਗਦਾਨ ਪਾਉਣ ਵਾਲੀਆਂ ਵਿਸ਼ਵ-ਵਿਆਪੀ ਭਾਈਵਾਲੀਆਂ ਦੇ ਨਿਰਮਾਣ ਲਈ ਵਚਨਬੱਧ ਹਾਂ।”
@POTUS
@realDonaldTrump”
****
ਐੱਮਜੇਪੀਐੱਸ/ਐੱਸਟੀ
(रिलीज़ आईडी: 2225612)
आगंतुक पटल : 54
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam