Posted On:
09 FEB 2026 9:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦਰ ਰਾਮਗੁਲਾਮ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਸਤੰਬਰ, 2025 ਵਿੱਚ ਵਾਰਾਣਸੀ ਵਿੱਚ ਆਪਣੀ ਪਿਛਲੀ ਮੁਲਾਕਾਤ ਤੋਂ ਬਾਅਦ ਵਿਆਪਕ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ਵਿੱਚ ਵਿਕਾਸ ਭਾਈਵਾਲੀ, ਸਮਰੱਥਾ ਨਿਰਮਾਣ ਅਤੇ ਲੋਕ-ਕੇਂਦ੍ਰਿਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ।
ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਲਈ ਭਾਰਤ ਅਤੇ ਮਾਰੀਸ਼ਸ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਿਜ਼ਨ ਮਹਾਸਾਗਰ, ਭਾਰਤ ਦੀ ਗੁਆਂਢ ਨੂੰ ਤਰਜੀਹ ਦੇਣ ਦੀ ਨੀਤੀ ਅਤੇ ਗਲੋਬਲ ਸਾਊਥ ਪ੍ਰਤੀ ਸਾਂਝੀ ਵਚਨਬੱਧਤਾ ਦੇ ਅਨੁਸਾਰ ਮਾਰੀਸ਼ਸ ਦੀਆਂ ਵਿਕਾਸ ਤਰਜੀਹਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ।
ਦੋਵੇਂ ਨੇਤਾਵਾਂ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੇ ਸਾਂਝੇ ਉਦੇਸਾਂ ਨੂੰ ਪ੍ਰਾਪਤ ਕਰਨ ਲਈ ਇਕੱਠੇ ਕੰਮ ਕਰਨ ਲਈ ਸਹਿਮਤੀ ਪ੍ਰਗਟ ਕੀਤੀ ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਏਆਈ ਇੰਪੈਕਟ ਸੰਮੇਲਨ ਲਈ ਦਿੱਲੀ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹਨ।
************
ਐੱਮਜੇਪੀਐੱਸ/ਐੱਸਟੀ