ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਨੇ ਤਾਕਾਇਚੀ ਨੂੰ ਜਾਪਾਨ ਦੀ ਪ੍ਰਤੀਨਿਧੀ ਸਭਾ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ

Posted On: 08 FEB 2026 9:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਨੇ ਤਾਕਾਇਚੀ ਨੂੰ ਜਾਪਾਨ ਦੀ ਪ੍ਰਤੀਨਿਧੀ ਸਭਾ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਹਾਸਲ ਕਰਨ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਵਿਚਕਾਰ ਵਿਸ਼ੇਸ਼ ਰਣਨੀਤਕ ਅਤੇ ਵਿਸ਼ਵ-ਵਿਆਪੀ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਤਾਕਾਇਚੀ ਦੀ ਯੋਗ ਅਗਵਾਈ ਹੇਠ ਭਾਰਤ ਅਤੇ ਜਾਪਾਨ ਦੀ ਦੋਸਤੀ ਨਵੀਂਆਂ ਉਚਾਈਆਂ ਹਾਸਲ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਪ੍ਰਤੀਨਿਧੀ ਸਭਾ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ 'ਤੇ ਸਾਨੇ ਤਾਕਾਇਚੀ ਨੂੰ ਤਹਿ ਦਿਲੋਂ ਵਧਾਈ! 

ਸਾਡੀ ਵਿਸ਼ੇਸ਼ ਰਣਨੀਤਕ ਅਤੇ ਵਿਸ਼ਵ-ਵਿਆਪੀ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਯੋਗ ਅਗਵਾਈ ਹੇਠ ਅਸੀਂ ਭਾਰਤ-ਜਾਪਾਨ ਦੋਸਤੀ ਨੂੰ ਹੋਰ ਵੀ ਉਚਾਈਆਂ 'ਤੇ ਲੈ ਕੇ ਜਾਵਾਂਗੇ।

@takaichi_sanae”

***********

ਐਮਜੇਪੀਐਸ/ਐਸਟੀ


(Release ID: 2225934) ਵਿਜ਼ੀਟਰ ਕਾਊਂਟਰ : 5