ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੈਨੇਡਾ ਵਿੱਚ ਗੋਲ਼ੀਬਾਰੀ ਦੀ ਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਸੋਗ ਪ੍ਰਗਟ ਕੀਤਾ
Posted On:
11 FEB 2026 3:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਵਿੱਚ ਗੋਲ਼ੀਬਾਰੀ ਦੀ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਦੁੱਖ ਦੀ ਇਸ ਘੜੀ ਵਿੱਚ ਭਾਰਤ ਕੈਨੇਡਾ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।"
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
"ਮੈਂ ਕੈਨੇਡਾ ਵਿੱਚ ਹੋਈ ਭਿਆਨਕ ਗੋਲ਼ੀਬਾਰੀ ਤੋਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਦੁੱਖ ਦੀ ਘੜੀ ਵਿੱਚ ਕੈਨੇਡਾ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।"
@MarkJCarney
***************
ਐੱਮਜੇਪੀਐੱਸ/ਵੀਜੇ
(Release ID: 2226491)
ਵਿਜ਼ੀਟਰ ਕਾਊਂਟਰ : 7
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam