ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਰੱਕੀ ਲਈ ਸਰਗਰਮ ਰਹਿਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
Posted On:
13 FEB 2026 12:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਹਮੇਸ਼ਾ ਗਤੀਸ਼ੀਲ ਸੂਰਜ ਵਾਂਗ ਜ਼ਿੰਦਗੀ ਵਿੱਚ ਤਰੱਕੀ ਲਈ ਸਰਗਰਮ ਰਹਿਣ ਦੇ ਮਹੱਤਵ ਉੱਤੇ ਜ਼ੋਰ ਦਿੰਦਾ ਗਿਆ ਹੈ।
"चरन् वै मधु विन्दति चरन् स्वादुमुम्बरम्
सूर्यस्य पश्य श्रेमाणं यो न तन्द्रयते चरंश्चरैवेति॥"
ਇਸ ਸੁਭਾਸ਼ਤਮ ਦਾ ਮਤਲਬ ਹੈ, "ਜੋ ਲਗਾਤਾਰ ਤਰੱਕੀ ਕਰਦਾ ਰਹਿੰਦਾ ਹੈ, ਦੁਨੀਆਂ ਵਿੱਚ ਉਸੇ ਨੂੰ ਸਭ ਤੋਂ ਵੱਧ ਸਨਮਾਨ ਹਾਸਲ ਹੁੰਦੇ ਹਨ, ਬਿਲਕੁਲ ਉਸੇ ਤਰ੍ਹਾਂ ਜਿਵੇਂ ਹਮੇਸ਼ਾ ਗਤੀਸ਼ੀਲ ਸੂਰਜ ਸ਼ੋਭਾ ਹਾਸਲ ਕਰਦਾ ਹੈ। ਇਸ ਲਈ ਮਨੁੱਖ ਨੂੰ ਹਮੇਸ਼ਾ ਸਰਗਰਮ ਰਹਿਣਾ ਚਾਹੀਦਾ ਹੈ।"
ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋਈ ਪੀਐੱਮ ਸੂਰਿਆ ਘਰ-ਮੁਫ਼ਤ ਬਿਜਲੀ ਯੋਜਨਾ ਵੀ ਭਗਵਾਨ ਸੂਰਜ ਦੇ ਪ੍ਰਕਾਸ਼ ਨਾਲ ਜਗਮਗ ਕਰ ਰਹੀ ਹੈ, ਜੋ ਸਾਡੇ ਸਾਰਿਆਂ ਦੇ ਜੀਵਨ ਵਿੱਚ ਊਰਜਾ ਅਤੇ ਉਤਸ਼ਾਹ ਭਰਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਭਗਵਾਨ ਸੂਰਜ ਸਾਡੇ ਸਾਰਿਆਂ ਦੇ ਜੀਵਨ ਵਿੱਚ ਊਰਜਾ ਅਤੇ ਉਤਸ਼ਾਹ ਭਰਦੇ ਹਨ। ਅੱਜ ਦੇ ਦਿਨ ਸ਼ੁਰੂ ਕੀਤੀ ਗਈ ਪੀਐੱਮ ਸੂਰਿਆ ਘਰ: ਮੁਫ਼ਤ ਬਿਜਲੀ ਯੋਜਨਾ ਵੀ ਉਨ੍ਹਾਂ ਵੱਲੋਂ ਹੀ ਰੋਸ਼ਨ ਹੈ। ਇਹ ਨਾਗਰਿਕਾਂ ਨੂੰ ਸਾਫ਼ ਊਰਜਾ ਅਪਣਾਉਣ ਲਈ ਨਿਰੰਤਰ ਪ੍ਰੇਰਿਤ ਕਰਦੀ ਹੈ।"
चरन् वै मधु विन्दति चरन् स्वादुमुम्बरम्
सूर्यस्य पश्य श्रेमाणं यो न तन्द्रयते चरंश्चरैवेति॥"
*****
ਐੱਮਜੇਪੀਐੱਸ/ਵੀਜੇ
(Release ID: 2227588)
ਵਿਜ਼ੀਟਰ ਕਾਊਂਟਰ : 3