ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੰਡੀਆ ਏਆਈ ਇੰਪੈਕਟ ਸਮਿਟ ਨੂੰ ਨੌਜਵਾਨਾਂ ਦੀ ਸ਼ਕਤੀ ਅਤੇ ਤਕਨੀਕੀ ਪ੍ਰਗਤੀ ਦਾ ਪ੍ਰਮਾਣ ਦੱਸਦਿਆਂ ਸ਼ਲਾਘਾ ਕੀਤੀ ਅਤੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 16 FEB 2026 8:29AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਦੁਨੀਆ ਭਰ ਤੋਂ ਆਏ ਆਗੂਆਂ, ਨਵੀਨਤਾਕਾਰਾਂ ਅਤੇ ਮਾਹਿਰਾਂ ਦੇ ਇਕੱਠੇ ਹੋਣ 'ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਇੱਕ ਮਹੱਤਵਪੂਰਨ ਪਲ ਦੱਸਦਿਆਂ ਕਿਹਾ ਕਿ ਇਹ ਸਿਖ਼ਰ ਸੰਮੇਲਨ ਭਾਰਤ ਦੇ ਨੌਜਵਾਨਾਂ ਵਿੱਚ ਮੌਜੂਦ ਅਥਾਹ ਸਮਰੱਥਾ ਅਤੇ ਵਿਸ਼ਵ ਤਕਨਾਲੋਜੀ ਖੇਤਰ ਵਿੱਚ ਦੇਸ਼ ਦੇ ਵਧ ਰਹੇ ਕੱਦ ਨੂੰ ਸਪਸ਼ਟ ਤੌਰ 'ਤੇ ਦਿਖਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦੇ ਇੱਕ ਪ੍ਰਾਚੀਨ ਸਲੋਕ ਦਾ ਹਵਾਲਾ ਦਿੰਦੇ ਹੋਏ ਐੱਕਸ 'ਤੇ ਲਿਖਿਆ:

“ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇੰਡੀਆ ਏਆਈ ਇੰਪੈਕਟ ਸਮਿਟ ਲਈ ਦੁਨੀਆ ਭਰ ਤੋਂ ਲੋਕ ਭਾਰਤ ਆ ਰਹੇ ਹਨ। ਇਸ ਨਾਲ ਸਾਡੇ ਦੇਸ਼ ਦੇ ਨੌਜਵਾਨਾਂ ਦੀ ਤਾਕਤ ਦਾ ਵੀ ਪਤਾ ਲੱਗਦਾ ਹੈ। ਇਹ ਮੌਕਾ ਇਸ ਗੱਲ ਦਾ ਵੀ ਪ੍ਰਮਾਣ ਹੈ ਕਿ ਸਾਡਾ ਦੇਸ਼ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਵਿਸ਼ਵ-ਵਿਆਪੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ।

“दाने तपसि शौचं च विज्ञानं विनये नये।

विस्मयो न हि कर्तव्यो बहुरत्ना वसुन्धरा।।”

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2228582) आगंतुक पटल : 44
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam