ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਨ ਸਮਾਜ ਸੁਧਾਰਕ ਸ਼੍ਰੀ ਸੰਤ ਸੇਵਾਲਾਲ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 15 FEB 2026 2:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੰਤ ਸੇਵਾਲਾਲ ਮਹਾਰਾਜ ਜੀ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਸਚਾਈ, ਅਹਿੰਸਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਫੈਲਾ ਕੇ ਉਨ੍ਹਾਂ ਨੇ ਸਮਾਜ ਵਿੱਚ ਇੱਕ ਨਵੀਂ ਚੇਤਨਾ ਦਾ ਸੰਚਾਰ ਕੀਤਾ। ਉਨ੍ਹਾਂ ਦਾ ਪ੍ਰੇਰਨਾਦਾਇਕ ਜੀਵਨ ਦੇਸ਼-ਵਾਸੀਆਂ ਦਾ ਹਮੇਸ਼ਾ ਮਾਰਗ-ਦਰਸ਼ਨ ਕਰਦਾ ਰਹੇਗਾ।" 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਮਹਾਨ ਸਮਾਜ ਸੁਧਾਰਕ ਸ਼੍ਰੀ ਸੰਤ ਸੇਵਾਲਾਲ ਮਹਾਰਾਜ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਨਮਨ। ਸਚਾਈ, ਅਹਿੰਸਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦੇ ਕੇ ਉਨ੍ਹਾਂ ਨੇ ਸਮਾਜ ਵਿੱਚ ਇੱਕ ਨਵੀਂ ਚੇਤਨਾ ਦਾ ਸੰਚਾਰ ਕੀਤਾ। ਉਨ੍ਹਾਂ ਦਾ ਪ੍ਰੇਰਨਾਦਾਇਕ ਜੀਵਨ ਹਮੇਸ਼ਾ ਦੇਸ਼-ਵਾਸੀਆਂ ਦਾ ਮਾਰਗ-ਦਰਸ਼ਨ ਕਰਦਾ ਰਹੇਗਾ।

ਜੈ ਸੇਵਾਲਾਲ!"

***********

ਐੱਮਜੇਪੀਐੱਸ/ ਵੀਜੇ


(Release ID: 2228583) ਵਿਜ਼ੀਟਰ ਕਾਊਂਟਰ : 3