ਪ੍ਰਧਾਨ ਮੰਤਰੀ ਦਫਤਰ
ਭਾਰਤ ਦੇ ਗ੍ਰੈਂਡ ਮੁਫਤੀ ਸ਼ੇਖ਼ ਅਬੂਬਕ੍ਰ ਅਹਿਮਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
16 FEB 2026 8:16PM by PIB Chandigarh
ਭਾਰਤ ਦੇ ਗ੍ਰੈਂਡ ਮੁਫਤੀ ਸ਼ੇਖ਼ ਅਬੂਬਕ੍ਰ ਅਹਿਮਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ 'ਤੇ ਆਪਣੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਜਿਕ ਸਦਭਾਵਨਾ, ਭਾਈਚਾਰੇ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਗ੍ਰੈਂਡ ਮੁਫਤੀ ਦੇ ਸ਼ਲਾਘਾਯੋਗ ਯਤਨਾਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਭਾਰਤ ਦੇ ਗ੍ਰੈਂਡ ਮੁਫਤੀ ਸ਼ੇਖ਼ ਅਬੂਬਕ੍ਰ ਅਹਿਮਦ ਸਾਹਿਬ ਨਾਲ ਬਹੁਤ ਚੰਗੀ ਗੱਲਬਾਤ ਹੋਈ। ਅਸੀਂ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸਮਾਜਿਕ ਸਦਭਾਵਨਾ, ਭਾਈਚਾਰੇ ਨੂੰ ਅੱਗੇ ਵਧਾਉਣ ਅਤੇ ਸਿੱਖਿਆ ਵਿੱਚ ਸੁਧਾਰ ਲਈ ਉਨ੍ਹਾਂ ਦੇ ਯਤਨ ਬਹੁਤ ਸ਼ਲਾਘਾਯੋਗ ਹਨ।
@shkaboobacker"
************
ਐੱਮਜੇਪੀਐੱਸ/ ਐੱਸਆਰ
(Release ID: 2228990)
ਵਿਜ਼ੀਟਰ ਕਾਊਂਟਰ : 4
Read this release in:
Malayalam
,
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Telugu
,
Kannada