ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ, ਦੁਵੱਲੇ ਸਬੰਧਾਂ ਦੇ ਪ੍ਰਤੀ ਭਾਰਤ ਦੀ ਵਚਨਬੱਧਤਾ ਪ੍ਰਗਟ ਕੀਤੀ

प्रविष्टि तिथि: 13 FEB 2026 4:40PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਨੇਤਾ ਸ਼੍ਰੀ ਤਾਰਿਕ ਰਹਿਮਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਬੰਗਲਾਦੇਸ਼ ਦੀਆਂ ਆਮ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।

ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਸ਼੍ਰੀ ਰਹਿਮਾਨ ਨੂੰ ਬੰਗਲਾਦੇਸ਼ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਉਨ੍ਹਾਂ ਦੇ ਯਤਨਾਂ ਵਿੱਚ ਆਪਣੀਆਂ ਸ਼ੁਭਕਾਮਨਾਵਾਂ ਅਤੇ ਸਮਰਥਨ ਦਿੱਤਾ।

ਦੋਵਾਂ ਦੇਸ਼ਾਂ ਦੇ ਵਿਚਕਾਰ ਨੇੜਲੇ ਅਤੇ ਦੋਸਤਾਨਾ ਸਬੰਧਾਂ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਡੂੰਘੇ ਇਤਿਹਾਸਕ ਅਤੇ ਸਭਿਆਚਾਰਕ ਸਬੰਧਾਂ ਨਾਲ ਬੱਝੇ ਹੋਏ ਨੇੜਲੇ ਗੁਆਂਢੀ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਅਤੇ ਉਨ੍ਹਾਂ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਪ੍ਰਤੀ ਭਾਰਤ ਦੀ ਨਿਰੰਤਰ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;

"ਸ਼੍ਰੀ ਤਾਰਿਕ ਰਹਿਮਾਨ ਨਾਲ ਗੱਲ ਕਰਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਉਨ੍ਹਾਂ ਨੂੰ ਬੰਗਲਾਦੇਸ਼ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।"

ਮੈਂ ਬੰਗਲਾਦੇਸ਼ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਉਨ੍ਹਾਂ ਦੇ ਯਤਨਾਂ ਵਿੱਚ ਆਪਣੀਆਂ ਸ਼ੁਭਕਾਮਨਾਵਾਂ ਅਤੇ ਸਮਰਥਨ ਪ੍ਰਗਟ ਕੀਤਾ।

ਡੂੰਘੇ ਇਤਿਹਾਸਕ ਅਤੇ ਸਭਿਆਚਾਰਕ ਸਬੰਧਾਂ ਵਾਲੇ ਦੋ ਨਜ਼ਦੀਕੀ ਗੁਆਂਢੀ ਹੋਣ ਦੇ ਨਾਤੇ, ਮੈਂ ਸਾਡੇ ਦੋਵਾਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਪ੍ਰਤੀ ਭਾਰਤ ਦੀ ਨਿਰੰਤਰ ਵਚਨਬੱਧਤਾ ਦੀ ਪੁਸ਼ਟੀ ਕੀਤੀ। 

@trahmanbnp”

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2228994) आगंतुक पटल : 29
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Telugu , Kannada , Malayalam