ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ
Posted On:
17 FEB 2026 9:57AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਨਿੱਘਾ ਸਵਾਗਤ ਕਰਦਿਆਂ ਇਹ ਭਰੋਸਾ ਜਤਾਇਆ ਕਿ ਇਹ ਦੌਰਾ ਭਾਰਤ-ਫ਼ਰਾਂਸ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਵੇਗਾ।
ਰਾਸ਼ਟਰਪਤੀ ਮੈਕਰਨ ਦੇ ਦੌਰੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਹਿਲਾਂ ਮੁੰਬਈ ਅਤੇ ਫਿਰ ਦਿੱਲੀ ਵਿੱਚ ਹੋਣ ਵਾਲੀਆਂ ਬੈਠਕਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਨਾਲ ਨਾ ਸਿਰਫ਼ ਦੋਵਾਂ ਦੇਸ਼ਾਂ ਨੂੰ ਸਗੋਂ ਵਿਆਪਕ ਆਲਮੀ ਭਾਈਚਾਰੇ ਨੂੰ ਵੀ ਲਾਭ ਮਿਲਦਾ ਰਹੇਗਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
"ਭਾਰਤ ਵਿੱਚ ਤੁਹਾਡਾ ਸਵਾਗਤ ਹੈ!
ਭਾਰਤ ਤੁਹਾਡੇ ਦੌਰੇ ਅਤੇ ਸਾਡੇ ਦੁਵੱਲੇ ਸਬੰਧਾਂ ਨੂੰ ਨਵੀਂਆਂ ਉਚਾਈਆਂ 'ਤੇ ਲੈ ਜਾਣ ਲਈ ਉਤਸੁਕ ਹੈ। ਮੈਨੂੰ ਵਿਸ਼ਵਾਸ ਹੈ ਕਿ ਸਾਡੀਆਂ ਚਰਚਾਵਾਂ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਆਲਮੀ ਤਰੱਕੀ ਵਿੱਚ ਯੋਗਦਾਨ ਦੇਣਗੀਆਂ।
ਮੁੰਬਈ ਅਤੇ ਫਿਰ ਦਿੱਲੀ ਵਿੱਚ ਮਿਲਦੇ ਹਾਂ, ਮੇਰੇ ਪਿਆਰੇ ਦੋਸਤ @EmmanuelMacron”
“Bienvenue en Inde !
L’Inde se félicite de votre visite et entend donner un nouvel élan à notre partenariat stratégique. Je suis convaincu que nos discussions renforceront davantage la coopération dans divers secteurs et contribueront au progrès mondial.
À très bientôt à Mumbai, puis à Delhi, mon cher ami @EmmanuelMacron.”
*****
ਐਮਜੇਪੀਐਸ/ਐਸਆਰ
(Release ID: 2229162)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam