ਪ੍ਰਧਾਨ ਮੰਤਰੀ ਦਫਤਰ
azadi ka amrit mahotsav AI Impact Summit 2026

ਪ੍ਰਧਾਨ ਮੰਤਰੀ ਨੇ ਐਸਟੋਨੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 18 FEB 2026 8:35PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਏਆਈ ਇੰਪੈਕਟ ਸੰਮੇਲਨ ਦੌਰਾਨ ਐਸਟੋਨੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲਾਰ ਕਰਿਸ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕਰਿਸ ਨੇ ਪਿਛਲੇ ਸਾਲ ਪੈਰਿਸ ਵਿੱਚ ਏਆਈ ਐਕਸ਼ਨ ਸੰਮੇਲਨ ਦੌਰਾਨ ਹੋਈ ਆਪਣੀ ਮੁਲਾਕਾਤ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਦੋਵਾਂ ਨੇਤਾਵਾਂ ਨੇ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਦੇ ਸਾਂਝੇ ਮੁੱਲਾਂ ਅਤੇ ਅੰਤਰਰਾਸ਼ਟਰੀ ਸ਼ਾਂਤੀ ਅਤੇ ਸਥਿਰਤਾ ਦੇ ਸਾਂਝੇ ਟੀਚਿਆਂ ’ਤੇ ਅਧਾਰਿਤ ਭਾਰਤ-ਐਸਟੋਨੀਆ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਦੋਵਾਂ ਆਗੂਆਂ ਨੇ ਜਨਵਰੀ, 2026 ਵਿੱਚ 16ਵੇਂ ਭਾਰਤ-ਈਯੂ ਸਿਖ਼ਰ ਸੰਮੇਲਨ ਦੌਰਾਨ ਭਾਰਤ-ਈਯੂ  ਮੁਕਤ ਵਪਾਰ ਸਮਝੌਤੇ ਦੇ ਸਫਲਤਾਪੂਰਵਕ ਪੂਰੇ ਹੋਣ ਨਾਲ ਭਾਰਤ-ਈਯੂ ਸਬੰਧਾਂ ਵਿੱਚ ਆਈ ਮਹੱਤਵਪੂਰਨ ਰਣਨੀਤਕ ਪ੍ਰਗਤੀ ਦਾ ਸਵਾਗਤ ਕੀਤਾ।

ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ, ਖ਼ਾਸ ਕਰਕੇ ਆਈਟੀ ਅਤੇ ਡਿਜੀਟਾਈਜ਼ੇਸ਼ਨ ਵਿੱਚ ਚੱਲ ਰਹੇ ਸਹਿਯੋਗ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਭਵਿੱਖ ਦੀਆਂ ਤਕਨਾਲੋਜੀਆਂ, ਈ-ਗਵਰਨੈਂਸ, ਸਾਈਬਰ ਸੁਰੱਖਿਆ, ਸਟਾਰਟਅੱਪਸ ਅਤੇ ਸਿੱਖਿਆ ਅਤੇ ਹੁਨਰ ਵਿਕਾਸ ਸਮੇਤ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦੀਆਂ ਸੰਭਾਵਨਾਵਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਫ਼ ਊਰਜਾ ਅਤੇ ਸਮਾਰਟ ਊਰਜਾ ਪ੍ਰਬੰਧਨ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਵੀ ਚਰਚਾ ਕੀਤੀ।

ਦੋਵਾਂ ਆਗੂਆਂ ਨੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਦੋਵਾਂ ਆਗੂਆਂ ਨੇ ਭਾਰਤ ਅਤੇ ਐਸਟੋਨੀਆ ਵਿਚਾਲੇ ਵਧ ਰਹੇ ਸਭਿਆਚਾਰਕ ਸਬੰਧਾਂ ਅਤੇ ਆਪਸੀ ਜਨ ਸੰਪਰਕ ’ਤੇ ਸੰਤੁਸ਼ਟੀ ਪ੍ਰਗਟ ਕੀਤੀ।  ਰਾਸ਼ਟਰਪਤੀ ਕਰਿਸ ਨੇ ਐਸਟੋਨੀਆ ਵਿੱਚ ਭਾਰਤੀ ਪੇਸ਼ਾਵਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਦੋਵੇਂ ਧਿਰਾਂ ਪ੍ਰਤਿਭਾ ਗਤੀਸ਼ੀਲਤਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤ ਹੋਈਆਂ।

*********

ਐੱਮਜੇਪੀਐੱਸ/ਐੱਸਆਰ


(Release ID: 2230103) ਵਿਜ਼ੀਟਰ ਕਾਊਂਟਰ : 2