ਪ੍ਰਧਾਨ ਮੰਤਰੀ ਦਫਤਰ
ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
Posted On:
18 FEB 2026 5:41PM by PIB Chandigarh
ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਆਂਦਰੇਜ਼ ਪਲੇਨਕੋਵਿਕ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਦੋਵਾਂ ਨੇਤਾਵਾਂ ਨੇ ਤਕਨਾਲੋਜੀ, ਨਵੀਨਤਾ, ਜਹਾਜ਼ ਨਿਰਮਾਣ, ਸਮੁੰਦਰੀ ਅਰਥਵਿਵਸਥਾ ਵਰਗੇ ਖੇਤਰਾਂ ਵਿੱਚ ਦੁਵੱਲੀ ਭਾਈਵਾਲੀ ਨੂੰ ਹੋਰ ਗਤੀ ਦੇਣ ਅਤੇ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ ਰਾਹੀਂ ਸੰਪਰਕ ਵਧਾਉਣ ਦੇ ਉਪਾਵਾਂ 'ਤੇ ਚਰਚਾ ਕੀਤੀ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਆਪਣੀ ਪੋਸਟ ਵਿੱਚ ਕਿਹਾ:
“ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਆਂਦਰੇਜ਼ ਪਲੇਨਕੋਵਿਕ ਨਾਲ ਸਾਰਥਕ ਚਰਚਾ ਹੋਈ। ਅਸੀਂ ਤਕਨਾਲੋਜੀ, ਨਵੀਨਤਾ, ਜਹਾਜ਼ ਨਿਰਮਾਣ, ਸਮੁੰਦਰੀ ਅਰਥਵਿਵਸਥਾ ਵਰਗੇ ਖੇਤਰਾਂ ਵਿੱਚ ਦੁਵੱਲੀ ਭਾਈਵਾਲੀ ਨੂੰ ਗਤੀ ਦੇਣ ਅਤੇ ਆਈਐੱਮਈਈਸੀ ਕੋਰੀਡੋਰ ਰਾਹੀਂ ਸੰਪਰਕ ਵਧਾਉਣ ਦੇ ਉਪਾਵਾਂ 'ਤੇ ਚਰਚਾ ਕੀਤੀ। ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਵਿੱਚ ਉਨ੍ਹਾਂ ਦੇ ਨਿੱਜੀ ਸਮਰਥਨ ਲਈ ਵੀ ਧੰਨਵਾਦ ਕੀਤਾ, ਜਿਸ ਨਾਲ ਭਾਰਤ ਅਤੇ ਯੂਰਪ ਦੋਵਾਂ ਦੇ ਲੋਕਾਂ ਦੀ ਬੇਮਿਸਾਲ ਤਰੱਕੀ ਹੋਵੇਗੀ।”
@AndrejPlenkovic
“Održao sam produktivan razgovor s predsjednikom Vlade Republike Hrvatske, g. Andrejem Plenkovićem. Razmotrili smo mogućnosti dodatnog osnaživanja našeg bilateralnog partnerstva, s posebnim naglaskom na produbljivanje suradnje u područjima tehnologije, inovacija, brodogradnje te razvoja plavog gospodarstva, kao i na unapređenje povezanosti kroz koridor IMEEC. Posebno sam izrazio zahvalnost na njegovoj osobnoj potpori sklapanju Sporazuma o slobodnoj trgovini između Indije i Europske unije (India–EU FTA), koji će omogućiti daljnji razvoj za građane Indije i Europe.
@AndrejPlenkovic”
********
ਐੱਮਜੇਪੀਐੱਸ/ਐੱਸਆਰ
(Release ID: 2230127)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
हिन्दी
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam