ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ
प्रविष्टि तिथि:
20 FEB 2026 9:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਏਆਈ ਇੰਪੈਕਟ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਏ
ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਅਨੁਰਾ ਕੁਮਾਰਾ ਦਿਸਾਨਾਇਕੇ ਨਾਲ ਅੱਜ ਮੁਲਾਕਾਤ ਕੀਤੀ। ਦਸੰਬਰ 2024 ਵਿੱਚ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸ਼੍ਰੀ ਦਿਸਾਨਾਯਕਾ ਦਾ ਇਹ ਦੂਜਾ ਭਾਰਤ ਦੌਰਾ ਹੈ।
ਦੋਵਾਂ ਆਗੂਆਂ ਨੇ ਅਪ੍ਰੈਲ 2025 ਵਿੱਚ ਪ੍ਰਧਾਨ ਮੰਤਰੀ ਦੀ ਸ੍ਰੀਲੰਕਾ ਦੀ ਸਰਕਾਰੀ ਫੇਰੀ ਸਮੇਤ ਹਾਲ ਹੀ ਦੇ ਉੱਚ-ਪੱਧਰੀ ਦੌਰਿਆਂ ਤੋਂ ਦੁਵੱਲੇ ਉਪਰਾਲਿਆਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ । ਦੋਵਾਂ ਆਗੂਆਂ ਨੇ ਭੌਤਿਕ, ਡਿਜੀਟਲ ਅਤੇ ਊਰਜਾ ਸੰਪਰਕ ਦੇ ਮੁੱਖ ਥੰਮ੍ਹਾਂ ਵਿੱਚ ਸਹਿਯੋਗ ਨੂੰ ਹੋਰ ਤੇਜ਼ ਕਰਨ ਲਈ ਆਪਣੀ ਸਾਂਝੀ ਵਚਨਬੱਧਤਾ ਨੂੰ ਉਜਾਗਰ ਕੀਤਾ। ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਵਿੱਚ ਤਕਨਾਲੋਜੀ ਦੀ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿੱਚ ਸਹਿਯੋਗ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਰਾਸ਼ਟਰਪਤੀ ਸ਼੍ਰੀ ਦਿਸਾਨਾਇਕੇ ਨੇ ਚੱਕਰਵਾਤ ਦਿਤਵਾਹ ਤੋਂ ਬਾਅਦ ਭਾਰਤ ਵੱਲੋਂ ਦਿੱਤੀ ਗਈ ਤੁਰੰਤ ਅਤੇ ਬਿਨਾਂ ਸ਼ਰਤ ਸਹਾਇਤਾ ਲਈ ਧੰਨਵਾਦ ਪ੍ਰਗਟ ਕੀਤਾ। ਸਭ ਤੋਂ ਪਹਿਲਾ ਸਹਾਇਤਾ ਪਹੁੰਚਾਉਣ ਵਾਲੇ ਦੇਸ਼ ਵਜੋਂ ਭਾਰਤ ਨੇ ਐਮਰਜੈਂਸੀ ਰਾਹਤ ਸਮਗਰੀ ਭੇਜੀ ਅਤੇ ‘ਆਪ੍ਰੇਸ਼ਨ ਸਾਗਰ ਬੰਧੂ’ ਦੇ ਤਹਿਤ ਖੋਜ ਅਤੇ ਬਚਾਅ ਕਾਰਜਾਂ ਦਾ ਸਮਰਥਨ ਕੀਤਾ। ਦੋਵਾਂ ਨੇਤਾਵਾਂ ਨੇ 450 ਮਿਲੀਅਨ ਡਾਲਰ ਦੇ ਸਹਾਇਤਾ ਪੈਕੇਜ ਰਾਹੀਂ ਪੁਨਰ ਨਿਰਮਾਣ ਅਤੇ ਮੁੜ ਵਸੇਬੇ ਵਿੱਚ ਭਾਰਤ ਦੀ ਨਿਰੰਤਰ ਸਹਾਇਤਾ ’ਤੇ ਸੰਤੁਸ਼ਟੀ ਪ੍ਰਗਟ ਕੀਤੀ।
ਹਾਲ ਹੀ ਵਿੱਚ ਸ੍ਰੀਲੰਕਾ ਵਿੱਚ ਆਯੋਜਿਤ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦੀ ਸਫਲਤਾ ਦਾ ਸਵਾਗਤ ਕਰਦੇ ਹੋਏ, ਦੋਵਾਂ ਨੇਤਾਵਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਭਿਅਤਾਵਾਂ ਵਿਚਕਾਰ ਮਜ਼ਬੂਤ ਸਬੰਧ ਭਾਰਤ-ਸ੍ਰੀਲੰਕਾ ਸਾਂਝੇਦਾਰੀ ਨੂੰ ਬਹੁਤ ਲਾਭ ਪ੍ਰਦਾਨ ਕਰਦੇ ਹਨ।
ਦੋਹਾਂ ਨੇਤਾਵਾਂ ਨੇ ਸ੍ਰੀਲੰਕਾ ਦੀਆਂ ਟਿਕਾਊ ਵਿਕਾਸ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਹਿੰਦ ਮਹਾਸਾਗਰ ਖੇਤਰ ਦੀ ਸਥਿਰਤਾ ਵਿੱਚ ਯੋਗਦਾਨ ਪਾਉਣ ਲਈ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ ।
***********
ਐੱਮਜੇਪੀਐੱਸ/ਐੱਸਟੀ
(रिलीज़ आईडी: 2231451)
आगंतुक पटल : 53
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam