ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਆਯੋਜਿਤ ਰਾਜਾਜੀ ਉਤਸਵ ਦੀ ਸ਼ਲਾਘਾ ਕੀਤੀ, ਜਿਸ ਵਿੱਚ ਸ਼੍ਰੀ ਚੱਕਰਵਰਤੀ ਰਾਜਗੋਪਾਲਾਚਾਰੀ ਜੀ ਨੂੰ ਸਨਮਾਨਿਤ ਕੀਤਾ ਗਿਆ; ਇਹ ਉਤਸਵ ਭਾਰਤ ਦੇ ਉਨ੍ਹਾਂ ਲੋਕਾਂ ਦੇ ਸਨਮਾਨ ਕਰਨ ਦੇ ਸੰਕਲਪ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਸਾਡੇ ਭਵਿੱਖ ਨੂੰ ਆਕਾਰ ਦਿੱਤਾ ਅਤੇ ਬਸਤੀਵਾਦੀ ਮਾਨਸਿਕਤਾ ਦੇ ਅਵਸ਼ੇਸ਼ਾਂ ਨੂੰ ਖ਼ਤਮ ਕਰਨ ਦਾ ਸੰਕਲਪ ਪ੍ਰਗਟ ਕੀਤਾ

Posted On: 23 FEB 2026 5:12PM by PIB Chandigarh

ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਅਸ਼ੋਕ ਮੰਡਪਮ ਦੇ ਨੇੜੇ ਵਿਸ਼ਾਲ ਖੁੱਲ੍ਹੀ ਪੌੜੀ ’ਤੇ ਸਥਾਪਤ ਚੱਕਰਵਰਤੀ ਰਾਜਗੋਪਾਲਾਚਾਰੀ ਦੀ ਮੂਰਤੀ ਦਾ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਪਹਿਲਕਦਮੀ ਨੂੰ ਇੱਕ ਸ਼ਲਾਘਾਯੋਗ ਯਤਨ ਦੱਸਿਆ ਜੋ ਰਾਸ਼ਟਰ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਨ ਅਤੇ ਬਸਤੀਵਾਦੀ ਮਾਨਸਿਕਤਾ ਦੇ ਅਵਸ਼ੇਸ਼ਾਂ ਨੂੰ ਮਿਟਾਉਣ ਦੇ ਭਾਰਤ ਦੇ ਸੰਕਲਪ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਾਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ, ਆਜ਼ਾਦੀ ਘੁਲਾਟੀਏ, ਚਿੰਤਕ ਅਤੇ ਪ੍ਰਸ਼ਾਸਕ ਸਨ, ਜਿਨ੍ਹਾਂ ਦਾ ਜੀਵਨ ਇਮਾਨਦਾਰੀ, ਸਿਆਣਪ ਅਤੇ ਰਾਸ਼ਟਰ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਸੀ।

ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ "ਰਾਜਾਜੀ ਉਤਸਵ" ਵਿੱਚ ਵੀ ਹਿੱਸਾ ਲਿਆ। ਰਾਜਾਜੀ ਉਤਸਵ ਤਹਿਤ  24 ਫਰਵਰੀ ਤੋਂ 1 ਮਾਰਚ ਤੱਕ ਰਾਸ਼ਟਰਪਤੀ ਭਵਨ ਵਿੱਚ ਰਾਜਾਜੀ ਦੇ ਜੀਵਨ ਅਤੇ ਕਾਰਜਾਂ ਬਾਰੇ ਇਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ । 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਜਾਜੀ ਉਤਸਵ ਇੱਕ ਵਿਲੱਖਣ ਪਹਿਲ ਹੈ ਜੋ ਰਾਸ਼ਟਰ ਪ੍ਰਤੀ ਰਾਜਾਜੀ ਦੇ ਖ਼ੁਸ਼ਹਾਲ ਯੋਗਦਾਨ ਦੇ ਵੱਖ-ਵੱਖ ਪਹਿਲੂਆਂ ਨੂੰ ਸਾਹਮਣੇ ਲਿਆਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ  ਇਸ ਪ੍ਰਦਰਸ਼ਨੀ ਦਾ ਦੌਰਾ ਕਰਨ ਅਤੇ ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਸ਼੍ਰੀ ਮੋਦੀ ਨੇ ਰਾਸ਼ਟਰਪਤੀ ਵੱਲੋਂ ਉਪਰੋਕਤ ਪਹਿਲਕਦਮੀਆਂ ਦੇ ਸੰਬੰਧ ਵਿੱਚ ਕੀਤੇ ਗਏ ਐੱਕਸ ਪੋਸਟ ’ਤੇ ਜਵਾਬ ਦਿੰਦੇ ਹੋਏ ਲਿਖਿਆ;

"ਇਹ ਇੱਕ ਸ਼ਲਾਘਾਯੋਗ ਯਤਨ ਹੈ, ਜੋ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕਰਨ ਦੇ ਸੰਕਲਪ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਸਾਡੇ ਭਵਿੱਖ ਨੂੰ ਆਕਾਰ ਦਿੱਤਾ ਅਤੇ ਬਸਤੀਵਾਦੀ ਮਾਨਸਿਕਤਾ ਦੇ ਅਵਸ਼ੇਸ਼ਾਂ ਨੂੰ ਖ਼ਤਮ ਕੀਤਾ ।"

ਰਾਜਾਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ, ਆਜ਼ਾਦੀ ਘੁਲਾਟੀਏ, ਚਿੰਤਕ ਅਤੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਜੀਵਨ ਇਮਾਨਦਾਰੀ, ਸਿਆਣਪ ਅਤੇ ਰਾਸ਼ਟਰ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਸੀ।

"ਰਾਜਾਜੀ ਉਤਸਵ ਇੱਕ ਵਿਲੱਖਣ ਪਹਿਲ ਹੈ ਜੋ ਰਾਸ਼ਟਰ ਪ੍ਰਤੀ ਰਾਜਾਜੀ ਦੇ ਖ਼ੁਸ਼ਹਾਲ ਯੋਗਦਾਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਦੀ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਦਾ ਦੌਰਾ ਕਰਨ ਅਤੇ ਇਸ ਤੋਂ ਪ੍ਰੇਰਨਾ ਲੈਣ ਦੀ ਤਾਕੀਦ ਕਰਦਾ ਹਾਂ!"

*********

ਐੱਮਜੇਪੀਐੱਸ/ਐੱਸਟੀ


(Release ID: 2232009) ਵਿਜ਼ੀਟਰ ਕਾਊਂਟਰ : 22