ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੇ ਮੁੱਖ ਅੰਸ਼ ਸਾਂਝੇ ਕੀਤੇ
प्रविष्टि तिथि:
22 FEB 2026 7:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਆਪਣੇ ਸੰਬੋਧਨ ਦੇ ਮੁੱਖ ਅੰਸ਼ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਰਾਹੀਂ ਆਪਣੀ ਗੱਲ ਸਾਂਝੀ ਕੀਤੀ:
"ਭਾਜਪਾ ਨੇ ਵਿਕਾਸ ਦੇ ਨਾਲ-ਨਾਲ ਆਪਣੀ ਨੀਤੀ ਅਤੇ ਇਰਾਦਿਆਂ ਨੂੰ ਸਭ ਤੋਂ ਉੱਪਰ ਰੱਖਿਆ ਹੈ । ਇਸ ਦਾ ਇੱਕ ਵੱਡਾ ਉਦਾਹਰਣ ਮੇਰਠ ਮੈਟਰੋ ਵੀ ਹੈ, ਜਿਸਦਾ ਲਾਭ ਇੱਥੋਂ ਦੇ ਕਿਸਾਨਾਂ ਤੋਂ ਲੈ ਕੇ ਕਾਰੀਗਰਾਂ ਤੱਕ ਨੂੰ ਹੋਵੇਗਾ।"
" ਪਿਛਲੇ ਸਾਲਾਂ ਵਿੱਚ ਸਾਡੀ ਸਰਕਾਰ ਨੇ ਜੋ ਆਲਮੀ ਸਮਝੌਤੇ ਕੀਤੇ ਹਨ, ਉਨ੍ਹਾਂ ਨਾਲ ਮੇਰਠ ਸਮੇਤ ਉੱਤਰ ਪ੍ਰਦੇਸ਼ ਵਿੱਚ ਐੱਮਐੱਸਐੱਮਈਜ਼ ਦੇ ਵਿਕਾਸ ਨੂੰ ਇੱਕ ਨਵੀਂ ਗਤੀ ਮਿਲਣ ਵਾਲੀ ਹੈ।"
"ਭਾਰਤ ਵਿੱਚ ਹੋਈ ਦੁਨੀਆ ਦੀ ਸਭ ਤੋਂ ਵੱਡੀ ਏਆਈ ਕਾਨਫ਼ਰੰਸ ਨੇ ਦੇਸ਼ ਵਾਸੀਆਂ ਨੂੰ ਮਾਣ ਨਾਲ ਭਰ ਦਿੱਤਾ। ਪਰ ਕਾਂਗਰਸ ਨੇ ਜਿਸ ਤਰ੍ਹਾਂ ਇਸ ਆਲਮੀ ਸਮਾਗਮ ਨੂੰ ਆਪਣੀ ਗੰਦੀ ਅਤੇ ਨੰਗੀ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਕੋਸਿਸ਼ ਕੀਤੀ, ਉਹ ਬਹੁਤ ਸ਼ਰਮਨਾਕ ਹੈ।"
"ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਾਜਪਾ ਦੀ ਡਬਲ-ਇੰਜਣ ਸਰਕਾਰ ਉੱਤਰ ਪ੍ਰਦੇਸ਼ ਨੂੰ ਦੇਸ਼ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉੱਤਰ ਪ੍ਰਦੇਸ਼ ਵਿਕਸਤ ਹੋਵੇਗਾ, ਤਾਂ ਹੀ ਭਾਰਤ ਵਿਕਸਤ ਹੋਵੇਗਾ।"
"ਦੇਸ਼ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਦੀ ਦਿਸ਼ਾ ਵਿੱਚ ਅੱਜ ਦਾ ਦਿਨ ਇਤਿਹਾਸਕ ਹੈ। ਸੰਪੂਰਨ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ 'ਤੇ ਮਾਣ ਹੈ।"
"ਦੇਸ਼ਵਾਸੀਆਂ ਦੀ ਯਾਤਰਾ ਨੂੰ ਵਧੇਰੇ ਸੁਖਾਲਾ ਅਤੇ ਸੁਵਿਧਾਜਨਕ ਬਣਾਉਣ ਲਈ ਅਸੀਂ ਪੂਰੀ ਵਚਨਬੱਧਤਾ ਨਾਲ ਲੱਗੇ ਹੋਏ ਹਾਂ । ਮੇਰਠ ਮੈਟਰੋ ਨੈੱਟਵਰਕ ਵੀ ਇੱਥੋਂ ਦੇ ਲੋਕਾਂ ਦਾ ਜੀਵਨ ਵਧੇਰੇ ਸੁਖਾਲਾ ਬਣਾਏਗਾ।"
"ਮੇਰਠ ਮੈਟਰੋ ਵਿੱਚ ਯਾਤਰਾ ਦੌਰਾਨ ਬੱਚਿਆਂ ਨਾਲ ਹੋਈ ਗੱਲਬਾਤ ਨੇ ਇਸ ਅਨੁਭਵ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।"
"ਵਿਕਾਸ ਪ੍ਰੋਜੈਕਟਾਂ ਪ੍ਰਤੀ ਮੇਰਠ ਦੇ ਲੋਕਾਂ ਦੇ ਜੋਸ਼ ਅਤੇ ਉਤਸ਼ਾਹ ਨੇ ਨਵੀਂ ਊਰਜਾ ਨਾਲ ਭਰ ਦਿੱਤਾ।"
**********
ਐੱਮਜੇਪੀਐੱਸ/ਐੱਸਟੀ
(रिलीज़ आईडी: 2232017)
आगंतुक पटल : 42
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam