ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੂ ਵੁੰਗਜ਼ਾਗਿਨ ਵਾਲਟੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 21 FEB 2026 5:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੂ ਵੁੰਗਜ਼ਾਗਿਨ ਵਾਲਟੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂ ਵੁੰਗਜ਼ਾਗਿਨ ਵਾਲਟੇ ਨੂੰ ਮਣੀਪੁਰ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਜ਼ਿਕਰ  ਕੀਤਾ ਕਿ ਵਾਲਟੇ ਨੇ ਸਮਾਜ ਵਿੱਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਪੂਰੀ ਲਗਨ ਨਾਲ ਕੰਮ ਕੀਤਾ ਅਤੇ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਦਖਲ ਹਮੇਸ਼ਾ ਦਮਦਾਰ ਸੋਚ ਵਾਲੇ ਹੁੰਦੇ ਸਨ ।  

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਪੂ ਵੁੰਗਜ਼ਾਗਿਨ ਵਾਲਟੇ ਨੂੰ ਮਣੀਪੁਰ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਜ ਵਿੱਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ। ਵਿਧਾਨ ਸਭਾ ਵਿੱਚ ਉਨ੍ਹਾਂ ਦੇ ਦਖਲ ਹਮੇਸ਼ਾ ਦਮਦਾਰ ਸੋਚ ਵਾਲੇ ਹੁੰਦੇ ਸਨ । ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਸੰਵੇਦਨਾ।"

*************

ਐੱਮਜੇਪੀਐੱਸ/ਐੱਸਟੀ


(रिलीज़ आईडी: 2232037) आगंतुक पटल : 36
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam