ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਉਣ ਵਾਲੀ ਇਜ਼ਰਾਈਲ ਫੇਰੀ ਤੋਂ ਪਹਿਲਾਂ ਭਾਰਤ-ਇਜ਼ਰਾਈਲ ਦੇ ਮਜ਼ਬੂਤ ​​ਸਬੰਧਾਂ ’ਤੇ ਜ਼ੋਰ ਦਿੱਤਾ

प्रविष्टि तिथि: 22 FEB 2026 11:18PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਇਜ਼ਰਾਈਲ ਦਰਮਿਆਨ ਡੂੰਘੀ ਅਤੇ ਸਥਾਈ ਦੋਸਤੀ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧ ਵਿਸ਼ਵਾਸ, ਨਵੀਨਤਾ, ਸ਼ਾਂਤੀ ਅਤੇ ਤਰੱਕੀ ਦੇ ਸਾਂਝੇ ਸੰਕਲਪ ’ਤੇ ਅਧਾਰਿਤ ਹਨ।

ਸ਼੍ਰੀ ਮੋਦੀ ਨੇ ਨਿੱਘੀਆਂ ਭਾਵਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੀ ਮਜ਼ਬੂਤੀ ਅਤੇ ਬਹੁਪੱਖੀ ਪ੍ਰਕਿਰਤੀ ’ਤੇ ਪੂਰੀ ਸਹਿਮਤੀ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ, ਇਜ਼ਰਾਈਲ ਨਾਲ ਆਪਣੀ ਭਾਈਵਾਲੀ ਨੂੰ ਬਹੁਤ ਮਹੱਤਵ ਦਿੰਦਾ ਹੈ, ਜੋ ਕਿ ਵਿਸ਼ਵਾਸ, ਨਵੀਨਤਾ ਅਤੇ ਸ਼ਾਂਤੀ ਅਤੇ ਤਰੱਕੀ ਦੇ ਸਾਂਝੇ ਸੰਕਲਪ ’ਤੇ ਅਧਾਰਿਤ ਹੈ। ਉਨ੍ਹਾਂ ਆਪਣੀ ਆਉਣ ਵਾਲੀ ਇਜ਼ਰਾਈਲ ਫੇਰੀ ਦੌਰਾਨ ਸਾਰਥਕ ਚਰਚਾਵਾਂ ਦੀ ਉਮੀਦ ਪ੍ਰਗਟਾਈ।

ਸੋਸ਼ਲ ਮੀਡੀਆ ਪਲੇਟਫ਼ਾਰਮ 'ਐੱਕਸ' ‘ਤੇ ਇਜ਼ਰਾਈਲ ਦੇ  ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਇੱਕ ਸੰਦੇਸ਼ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ—

“ਧੰਨਵਾਦ, ਮੇਰੇ ਦੋਸਤ, ਪ੍ਰਧਾਨ ਮੰਤਰੀ ਨੇਤਨਯਾਹੂ।

ਮੈਂ ਭਾਰਤ ਅਤੇ ਇਜ਼ਰਾਈਲ ਦਰਮਿਆਨ ਸਬੰਧਾਂ ਦੀ ਮਜ਼ਬੂਤੀ ਅਤੇ ਸਾਡੇ ਦੁਵੱਲੇ ਸਬੰਧਾਂ ਦੀ ਵਿਭਿੰਨ ਪ੍ਰਕਿਰਤੀ ’ਤੇ ਪੂਰੀ ਤਰ੍ਹਾਂ ਸਹਿਮਤ ਹਾਂ। ਭਾਰਤ ਇਜ਼ਰਾਈਲ ਨਾਲ ਵਿਸ਼ਵਾਸ, ਨਵੀਨਤਾ ਅਤੇ ਸ਼ਾਂਤੀ ਅਤੇ ਤਰੱਕੀ ਲਈ ਸਾਂਝਾ ਸੰਕਲਪ ’ਤੇ ਅਧਾਰਿਤ ਇਸ ਸਥਾਈ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹਾਂ । 

ਮੈਂ ਆਪਣੀ ਆਉਣ ਵਾਲੀ ਇਜ਼ਰਾਈਲ ਫੇਰੀ ਦੌਰਾਨ ਸਾਡੀ ਗੱਲਬਾਤ ਦੀ ਉਡੀਕ ਕਰ ਰਿਹਾ ਹਾਂ। @netanyahu”

************

ਐੱਮਜੇਪੀਐੱਸ/ਐੱਸਟੀ


(रिलीज़ आईडी: 2232143) आगंतुक पटल : 37
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam