ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ
Posted On:
24 FEB 2026 9:33AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਕ੍ਰਿਸ਼ਮਈ ਨੇਤਾ ਅਤੇ ਸ਼ਾਨਦਾਰ ਪ੍ਰਸ਼ਾਸਕ ਵਜੋਂ ਯਾਦ ਕੀਤਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿੱਚ ਇੱਕ ਅਮਿੱਟ ਥਾਂ ਬਣਾਈ ਹੈ।
ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਜੇ. ਜੈਲਲਿਤਾ ਦੇ ਪਰਿਵਰਤਨਸ਼ੀਲ ਕਾਰਜਕਾਲ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਉਨ੍ਹਾਂ ਨੇ ਮਹਿਲਾ ਸਸ਼ਕਤੀਕਰਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ’ਤੇ ਦ੍ਰਿੜ੍ਹ ਧਿਆਨ ਕੇਂਦਰਿਤ ਕਰਦੇ ਹੋਏ ਸ਼ਾਨਦਾਰ ਭਲਾਈ ਸ਼ਾਸਨ ਦਾ ਜ਼ੋਰਦਾਰ ਸਮਰਥਨ ਕੀਤਾ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਨੂੰ ਖ਼ੁਸ਼ੀ ਨਾਲ ਯਾਦ ਕੀਤਾ। ਸ਼੍ਰੀ ਮੋਦੀ ਨੇ ਇਸ ਮਹੀਨੇ ਦੇ "ਮਨ ਕੀ ਬਾਤ" ਪ੍ਰੋਗਰਾਮ ਵਿੱਚ ਉਨ੍ਹਾਂ ਦੇ ਜੀਵਨ ਅਤੇ ਕੰਮ ਬਾਰੇ ਆਪਣੇ ਵਿਲੱਖਣ ਵਿਚਾਰ ਵੀ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ ਹੈ :
ਜੈਲਲਿਤਾ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਨੇ ਇੱਕ ਕ੍ਰਿਸ਼ਮਈ ਨੇਤਾ ਅਤੇ ਇੱਕ ਸ਼ਾਨਦਾਰ ਪ੍ਰਸ਼ਾਸਕ ਦੇ ਰੂਪ ਵਿੱਚ ਅਣਗਿਣਤ ਲੋਕਾਂ ਦੇ ਦਿਲ ਅਤੇ ਦਿਮਾਗਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਦਾ ਜੀਵਨ ਅਦੁੱਤੀ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਭਰਿਆ ਹੋਇਆ ਸੀ। ਤਾਮਿਲਨਾਡੂ ਦੀ ਮੁੱਖ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਨੇ ਇੱਕ ਕਲਿਆਣਕਾਰੀ ਰਾਜ ਦੀ ਅਗਵਾਈ ਕੀਤੀ ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਹ ਹਮਦਰਦ ਅਤੇ ਨਿਰਣਾਇਕ ਦੋਵੇਂ ਸਨ। ਮੈਂ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਨੂੰ ਯਾਦ ਕਰਕੇ ਬਹੁਤ ਖ਼ੁਸ਼ੀ ਹੁੰਦੀ ਹੈ।
ਇਸ ਮਹੀਨੇ ਦੇ #MannKiBaat ਪ੍ਰੋਗਰਾਮ ਵਿੱਚ ਮੈਂ ਉਨ੍ਹਾਂ ਬਾਰੇ ਇਹੀ ਕਿਹਾ ਸੀ।"
************
ਐੱਮਜੇਪੀਐੱਸ/ਵੀਜੇ/ਪੀਕੇਕੇ
(Release ID: 2232145)
ਵਿਜ਼ੀਟਰ ਕਾਊਂਟਰ : 8
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam