ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਸ਼੍ਰੀ ਰੌਬ ਜੇਟਨ ਨੂੰ ਵਧਾਈ ਦਿੱਤੀ

Posted On: 24 FEB 2026 2:33PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਸ਼੍ਰੀ ਰੌਬ ਜੇਟਨ ਨੂੰ ਵਧਾਈ ਦਿੱਤੀ ਹੈ। 

ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਭਾਰਤ ਅਤੇ ਨੀਦਰਲੈਂਡ ਦਰਮਿਆਨ ਵਿਆਪਕ ਸਬੰਧਾਂ ’ਤੇ ਚਾਨਣਾ ਪਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਅਤੇ ਉਨ੍ਹਾਂ ਦੇ ਲੋਕਾਂ ਵਿਚਕਾਰ ਵਧ ਰਹੇ ਸਬੰਧਾਂ ਨੂੰ ਹੋਰ ਗਤੀ ਦੇਣ ਲਈ ਪ੍ਰਧਾਨ ਮੰਤਰੀ ਸ਼੍ਰੀ ਜੇਟਨ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ । 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

ਸ਼੍ਰੀ ਰੌਬ ਜੇਟਨ ਨੂੰ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਹਾਰਦਿਕ ਵਧਾਈ। ਭਾਰਤ ਅਤੇ ਨੀਦਰਲੈਂਡ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਬੰਧ ਸਾਂਝੇ ਕਰਦੇ ਹਨ। ਮੈਂ ਦੋਵਾਂ ਦੇਸ਼ਾਂ ਅਤੇ ਲੋਕਾਂ ਵਿਚਕਾਰ ਵਧਦੇ ਸਬੰਧਾਂ ਨੂੰ ਹੋਰ ਤੇਜ਼ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ । 

*********

ਐੱਮਜੇਪੀਐੱਸ/ਵੀਜੇ/ਪੇਕੇਕੇ


(Release ID: 2232172) ਵਿਜ਼ੀਟਰ ਕਾਊਂਟਰ : 10