ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਇਜ਼ਰਾਈਲ ਦੇ ਦੌਰੇ ’ਤੇ ਜਾਣਗੇ
Posted On:
24 FEB 2026 5:13PM by PIB Chandigarh
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਫਰਵਰੀ, 2026 ਨੂੰ ਇਜ਼ਰਾਈਲ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਹ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦਾ ਦੂਜਾ ਦੌਰਾ ਹੋਵੇਗਾ।
ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਰੱਖਿਆ ਅਤੇ ਸੁਰੱਖਿਆ, ਖੇਤੀਬਾੜੀ, ਪਾਣੀ ਪ੍ਰਬੰਧਨ, ਵਪਾਰ ਅਤੇ ਅਰਥਵਿਵਸਥਾ ਅਤੇ ਲੋਕਾਂ ਤੋਂ ਲੋਕਾਂ ਦੇ ਆਦਾਨ-ਪ੍ਰਦਾਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੇ ਮੌਕਿਆਂ ’ਤੇ ਚਰਚਾ ਕਰਨਗੇ। ਦੋਵਾਂ ਆਗੂਆਂ ਵੱਲੋਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਜ਼ਰਾਈਲ ਦੇ ਰਾਸ਼ਟਰਪਤੀ ਸ਼੍ਰੀ ਇਸਹਾਕ ਹਰਜ਼ੋਗ ਨਾਲ ਵੀ ਮੁਲਾਕਾਤ ਕਰਨਗੇ।
ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਡੂੰਘੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਣਨੀਤਕ ਭਾਈਵਾਲੀ ਦੀ ਪੁਸ਼ਟੀ ਕਰੇਗਾ ਅਤੇ ਸਾਂਝੀਆਂ ਚੁਣੌਤੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਦੋ ਲਚਕੀਲੇ ਲੋਕਤੰਤਰਾਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਯਤਨਾਂ ਨੂੰ ਮੁੜ ਇਕਸਾਰ ਕਰਨ ਦਾ ਮੌਕਾ ਪ੍ਰਦਾਨ ਕਰੇਗਾ।
***
ਐੱਮਜੇਪੀਐੱਸ/ਪੀਕੇਕੇ
(Release ID: 2232348)
ਵਿਜ਼ੀਟਰ ਕਾਊਂਟਰ : 7