ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਤਲ ਅਵੀਵ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵੱਲੋਂ ਸ਼ਾਨਦਾਰ ਸਵਾਗਤ

प्रविष्टि तिथि: 25 FEB 2026 7:42PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਆਪਣੇ ਅਧਿਕਾਰਤ ਦੌਰੇ ’ਤੇ ਇਜ਼ਰਾਈਲ ਪਹੁੰਚੇ। ਤਲ ਅਵੀਵ ਹਵਾਈ ਅੱਡੇ ’ਤੇ ਵਿਸ਼ੇਸ਼ ਸਨਮਾਨ ਵਜੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸਾਰਾ ਨੇਤਨਯਾਹੂ ਖ਼ੁਦ ਉੱਥੇ ਪਹੁੰਚ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ।

ਸਵਾਗਤ ਸਮਾਗਮ ਤੋਂ ਬਾਅਦ ਦੋਵਾਂ ਪ੍ਰਧਾਨ ਮੰਤਰੀਆਂ ਦਰਮਿਆਨ ਇੱਕ ਸੰਖੇਪ ਨਿੱਜੀ ਮੁਲਾਕਾਤ ਹੋਈ। ਇਸ ਤੋਂ ਬਾਅਦ ਜਦੋਂ ਪ੍ਰਧਾਨ ਮੰਤਰੀ ਹੋਟਲ ਪਹੁੰਚੇ,ਤਾਂ ਉੱਥੇ ਮੌਜੂਦ ਭਾਰਤੀ ਪ੍ਰਵਾਸੀਆਂ ਅਤੇ ਯਹੂਦੀ-ਭਾਰਤੀ ਭਾਈਚਾਰੇ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ  ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਸਵਾਗਤ ਕੀਤਾ।  ਇਸ ਮੌਕੇ ਤੇ ਭਾਰਤ ਅਤੇ ਇਜ਼ਰਾਈਲ ਦੇ ਕਲਾਕਾਰਾਂ ਨੇ ਰੰਗਾ-ਰੰਗ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ, ਜੋ ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਸਬੰਧਾਂ ਦਾ ਪ੍ਰਤੀਕ ਹਨ।

****

ਐੱਮਜੇਪੀਐੱਸ/ਪੀਕੇਕੇ


(रिलीज़ आईडी: 2233578) आगंतुक पटल : 56
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam