ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਥਿਰੂ ਆਰ ਨੱਲਾਕੰਨੂ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ

Posted On: 25 FEB 2026 8:50PM by PIB Chandigarh

ਪ੍ਰਧਾਨ ਮੰਤਰੀ ਨੇ ਥਿਰੂ ਆਰ. ਨੱਲਾਕੰਨੂ ਦੇ ਦੇਹਾਂਤ ’ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਜ਼ਮੀਨੀ ਪੱਧਰ ਅਤੇ ਪਛੜੇ ਵਰਗਾਂ ਨੂੰ ਆਵਾਜ਼ ਦੇਣ ਲਈ ਕੀਤੇ ਗਏ ਅਣਥੱਕ ਯਤਨਾਂ ਨੂੰ ਉਜਾਗਰ ਕੀਤਾ । 

ਪ੍ਰਧਾਨ ਮੰਤਰੀ ਨੇ ਕਿਹਾ ਕਿ ਥਿਰੂ ਆਰ. ਨੱਲਾਕੰਨੂ ਸਮਾਜ ਦੇ ਸਾਰੇ ਵਰਗ ਦੇ ਲੋਕਾਂ ਦਰਮਿਆਨ ਵਿਆਪਕ ਤੌਰ ’ਤੇ ਸਨਮਾਨਿਤ ਸਨ  ਅਤੇ ਉਨ੍ਹਾਂ ਦੀ ਸਾਦਗੀ ਖ਼ਾਸ ਤੌਰ ’ਤੇ ਵਿਲੱਖਣ ਸੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ-

"ਥਿਰੂ ਆਰ. ਨੱਲਾਕੰਨੂ ਨੂੰ ਉਨ੍ਹਾਂ ਦੇ ਜ਼ਮੀਨੀ ਪੱਧਰ ਅਤੇ ਪਛੜੇ ਵਰਗਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀ ਆਵਾਜ਼ ਬਣਨ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਸਮਾਜ ਦੇ ਹਰ ਵਰਗ ਦੇ ਲੋਕ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਸਨ। ਉਨ੍ਹਾਂ ਦੀ ਸਾਦਗੀ ਵੀ ਓਨੀ ਹੀ ਵਿਲੱਖਣ ਸੀ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਦੇ ਨਾਲ ਹਨ।"

***************

ਐੱਮਜੇਪੀਐੱਸ/ਪੀਕੇਕੇ


(Release ID: 2233583) ਵਿਜ਼ੀਟਰ ਕਾਊਂਟਰ : 33