ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਜੀ ਦੇ ਜੀਵਨ ਤੋਂ ਮਿਲੀਆਂ ਸਿੱਖਿਆਵਾਂ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
26 FEB 2026 10:47AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਜੀ ਦੇ ਜੀਵਨ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਮਾਤਾ ਦੇ ਮਿਹਨਤੀ ਅਤੇ ਸਮਰਪਿਤ ਪੁੱਤਰ ਵੀਰ ਸਾਵਰਕਰ ਜੀ ਦੇ ਜੀਵਨ ਤੋਂ ਸਾਨੂੰ ਮਾੜੇ ਹਾਲਾਤਾਂ ਵਿੱਚ ਵੀ ਮਜ਼ਬੂਤ ਰਹਿਣ ਦੀ ਸਿੱਖਿਆ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਹਿੰਮਤ, ਸੰਜਮ ਅਤੇ ਮਾਤ ਭੂਮੀ ਪ੍ਰਤੀ ਸਮਰਪਣ ਦੀ ਭਾਵਨਾ ਦੇਸ਼ ਵਾਸੀਆਂ ਦਾ ਹਮੇਸ਼ਾ ਮਾਰਗਦਰਸ਼ਨ ਕਰਦੀ ਰਹੇਗੀ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
मां भारती के कर्मठ सपूत वीर सावरकर जी के जीवन से हमें विपरीत परिस्थितियों में भी अपने संकल्प पर अडिग रहने की सीख मिलती है। उनका साहस, संयम और मातृभूमि के प्रति समर्पण का भाव सदैव देशवासियों का पथ प्रदर्शित करता रहेगा।
धीराः शोकं तरिष्यन्ति लभन्ते सिद्धिमुत्तमाम्।
धीरैः सम्प्राप्यते लक्ष्मीर्धैर्यं सर्वत्र साधनम्॥
"ਦਲੇਰ ਅਤੇ ਦ੍ਰਿੜ੍ਹ ਇਰਾਦੇ ਵਾਲੇ ਵਿਅਕਤੀ ਮੁਸੀਬਤਾਂ ਤੇ ਜਿੱਤ ਹਾਸਲ ਕਰਨ ਅਤੇ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਅਜਿਹੇ ਵਿਅਕਤੀ ਅਮੀਰ ਅਤੇ ਖ਼ੁਸ਼ਹਾਲ ਬਣਦੇ ਹਨ। ਇਸ ਲਈ ਧੀਰਜ ਅਤੇ ਹਿੰਮਤ ਹਮੇਸ਼ਾ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਸਰਬੋਤਮ ਸਾਧਨ ਹੁੰਦੇ ਹਨ।"
*************
ਐੱਮਜੇਪੀਐੱਸ/ਪੀਕੇਕੇ
(रिलीज़ आईडी: 2233751)
आगंतुक पटल : 26
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam