ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਦੇ ਕਾਰਖ਼ਾਨੇ ਵਿੱਚ ਹੋਏ ਧਮਾਕੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ
प्रविष्टि तिथि:
28 FEB 2026 6:45PM by PIB Chandigarh
ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਵਿੱਚ ਇੱਕ ਕਾਰਖ਼ਾਨੇ ਵਿੱਚ ਹੋਏ ਧਮਾਕੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਇਸ ਧਮਾਕੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਰਕਮ ਪ੍ਰਦਾਨ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐੱਕਸ 'ਤੇ ਲਿਖਿਆ:
“ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਇੱਕ ਕਾਰਖ਼ਾਨੇ ਵਿੱਚ ਹੋਏ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਬੇਹੱਦ ਦੁਖੀ ਹਾਂ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਪਰਮਾਤਮਾ ਅੱਗੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਕਮ ਦਿੱਤੀ ਜਾਵੇਗੀ।”
************
ਐੱਮਜੇਪੀਐੱਸ/ ਡਾ. ਪਵਨ ਖੇਡਕਰ
(रिलीज़ आईडी: 2234422)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam