ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
01 MAR 2026 6:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:
"ਪੁਡੂਚੇਰੀ ਦੇ ਪਿਆਰੇ ਲੋਕਾਂ ਵਿੱਚ ਸ਼ਾਮਲ ਹੋ ਕੇ ਬਹੁਤ ਹੀ ਖੁਸ਼ੀ ਹੋ ਰਹੀ ਹੈ। ਅੱਜ ਵਿਕਾਸ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਜੋ ਜੀਵਨ ਨੂੰ ਆਸਾਨ ਬਣਾਉਣਗੇ ਅਤੇ ਖੇਤਰ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨਗੇ।"
“वणक्कम पुडुचेरी! (“ਵਣੱਕਮ ਪੁਡੂਚੇਰੀ!)
"ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪੁਡੂਚੇਰੀ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਵਿਚਕਾਰ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। ਡਬਲ-ਇੰਜਣ ਵਾਲੀ ਐਨਡੀਏ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਹੈ।"
"ਪਿਛਲੇ ਪੰਜ ਸਾਲਾਂ ਵਿੱਚ ਬੈਸਟ ਪੁਡੂਚੇਰੀ ਬਣਾਉਣ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਪੁਡੂਚੇਰੀ ਨੇ ਰਿਕਾਰਡ ਵਿਕਾਸ ਦੇਖਿਆ ਹੈ।"
"ਪੁਡੂਚੇਰੀ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਸਾਡੇ ਯਤਨ ਇਸ ਤਰ੍ਹਾਂ ਹਨ ..."
“ਸਾਡਾ ਟੀਚਾ ਪੁਡੂਚੇਰੀ ਨੂੰ ਮੈਡੀਕਲ ਟੂਰਿਜ਼ਮ ਅਤੇ ਸੰਪੂਰਨ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਗਲੋਬਲ ਹੱਬ ਵਜੋਂ ਵਿਕਸਤ ਕਰਨਾ ਹੈ।
"ਕਾਂਗਰਸ ਨੇ ਪੁਡੂਚੇਰੀ ਨੂੰ ਦਿੱਲੀ ਦੇ ਸਿਰਫ਼ ਇੱਕ ਪਰਿਵਾਰ ਦੀ ਸੇਵਾ ਕਰਨ ਲਈ ਏਟੀਐਮ ਬਣਾ ਦਿੱਤਾ ਸੀ। ਇਹੀ ਕਾਰਨ ਹੈ ਕਿ ਪੁਡੂਚੇਰੀ ਕਦੇ ਵੀ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਨੂੰ ਵੋਟ ਨਹੀਂ ਦੇਵੇਗਾ।"
************
ਐਮਜੇਪੀਐਸ/ਡਾ.ਪਵਨ ਖੇੜਕਰ
(Release ID: 2234428)
ਵਿਜ਼ੀਟਰ ਕਾਊਂਟਰ : 26
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam