ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) 'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਨ੍ਹਾਂ ਹਮਲਿਆਂ ਕਾਰਨ ਹੋਈਆਂ ਮੌਤਾਂ ਲਈ ਸੰਵੇਦਨਾ ਪ੍ਰਗਟ ਕੀਤੀ

Posted On: 01 MAR 2026 11:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਅਲ ਨਾਹਯਾਨ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਯੂਏਈ 'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਨ੍ਹਾਂ ਹਮਲਿਆਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦੇ ਹੋਏ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਭਾਰਤ ਯੂਏਈ ਦੇ ਨਾਲ ਇੱਕਜੁੱਟਤਾ ਨਾਲ ਖੜ੍ਹਾ ਹੈ।

ਪ੍ਰਧਾਨ ਮੰਤਰੀ ਨੇ ਯੂਏਈ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਯੂਏਈ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਇਹ ਵੀ ਜ਼ੋਰ ਦਿੱਤਾ ਕਿ ਭਾਰਤ ਖੇਤਰ ਵਿੱਚ ਤਣਾਅ ਘਟਾਉਣ, ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦਾ ਸਮਰਥਨ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਸਾਂਝਾ ਕੀਤਾ:

"ਮੈਂ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮੇਰੇ ਭਰਾ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕੀਤੀ। ਯੂਏਈ 'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਨ੍ਹਾਂ ਹਮਲਿਆਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ। ਇਸ ਮੁਸ਼ਕਲ ਸਮੇਂ ਵਿੱਚ ਭਾਰਤ ਯੂਏਈ ਦੇ ਨਾਲ ਇੱਕਜੁੱਟਤਾ ਨਾਲ ਖੜ੍ਹਾ ਹੈ।

ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਅਸੀਂ ਤਣਾਅ ਘਟਾਉਣ, ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦਾ ਸਮਰਥਨ ਕਰਦੇ ਹਾਂ।" 

************

ਐੱਮਜੇਪੀਐੱਸ/ਡਾ. ਪਵਨ ਖੇਡਕਰ


(Release ID: 2234559) ਵਿਜ਼ੀਟਰ ਕਾਊਂਟਰ : 2