ਮੰਤਰੀ ਮੰਡਲ
ਪ੍ਰੈਸ ਰਿਲੀਜ਼
प्रविष्टि तिथि:
01 MAR 2026 11:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਸ਼ਾਮ ਸੁਰੱਖਿਆ ਮਾਮਲੇ ਕੈਬਨਿਟ ਕਮੇਟੀ (ਸੀਸੀਐੱਸ) ਦੀ ਮੀਟਿੰਗ ਹੋਈ, ਜਿਸ ਵਿੱਚ ਪੱਛਮੀ ਏਸ਼ੀਆ ਵਿੱਚ ਬਦਲ ਰਹੀਆਂ ਸਥਿਤੀਆਂ ਦੀ ਸਮੀਖਿਆ ਕੀਤੀ।
ਕਮੇਟੀ (ਸੀਸੀਐੱਸ) ਨੂੰ 28 ਫਰਵਰੀ ਨੂੰ ਈਰਾਨ ਵਿੱਚ ਹੋਏ ਹਵਾਈ ਹਮਲਿਆਂ ਅਤੇ ਉਸ ਤੋਂ ਬਾਅਦ ਕਈ ਖਾੜੀ ਦੇਸ਼ਾਂ ਵਿੱਚ ਹੋਏ ਹਮਲਿਆਂ ਤੋਂ ਬਾਅਦ ਵਧੇ ਤਣਾਅ ਬਾਰੇ ਜਾਣਕਾਰੀ ਦਿੱਤੀ ਗਈ। ਕਮੇਟੀ ਨੇ ਇਨ੍ਹਾਂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ।
ਸੀਸੀਐੱਸ ਨੇ ਇਸ ਖੇਤਰ ਤੋਂ ਹੋ ਕੇ ਯਾਤਰਾ ਕਰ ਰਹੇ ਭਾਰਤੀ ਯਾਤਰੀਆਂ ਅਤੇ ਨਿਰਧਾਰਿਤ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੀ ਵੀ ਸਮੀਖਿਆ ਕੀਤੀ, ਨਾਲ ਹੀ ਖੇਤਰੀ ਸੁਰੱਖਿਆ ਅਤੇ ਆਰਥਿਕ ਅਤੇ ਵਪਾਰਕ ਗਤੀਵਿਧੀਆਂ ‘ਤੇ ਵਿਆਪਕ ਪ੍ਰਭਾਵਾਂ 'ਤੇ ਵੀ ਚਰਚਾ ਕੀਤੀ।
ਸੀਸੀਐੱਸ ਨੇ ਸਬੰਧਿਤ ਸਾਰੇ ਵਿਭਾਗਾਂ ਨੂੰ ਇਨ੍ਹਾਂ ਘਟਨਾਵਾਂ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਦੀ ਸਹਾਇਤਾ ਕਰਨ ਲਈ ਜ਼ਰੂਰੀ ਅਤੇ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਜਲਦੀ ਦੁਸ਼ਮਣੀ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
*********
ਐੱਮਜੇਪੀਐੱਸ/ਪੀਆਰਕੇ/ਏਕੇ
(रिलीज़ आईडी: 2234614)
आगंतुक पटल : 33
इस विज्ञप्ति को इन भाषाओं में पढ़ें:
English
,
Urdu
,
हिन्दी
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam