ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
प्रविष्टि तिथि:
02 MAR 2026 7:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ।
ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਵਿੱਚ ਬਦਲ ਰਹੀ ਸਥਿਤੀ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ 'ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਉਸ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੈ।
ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਖੇਤਰ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨਾ ਬਹੁਤ ਮਹੱਤਵਪੂਰਨ ਹੈ।
ਪ੍ਰਧਾਨ ਮੰਤਰੀ ਨੇ ਇਸ ਮੁਸ਼ਕਲ ਸਮੇਂ ਦੌਰਾਨ ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਦਾ ਧਿਆਨ ਰੱਖਣ ਲਈ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ:
"ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ 'ਤੇ ਚਰਚਾ ਕੀਤੀ। ਭਾਰਤ ਹਾਲ ਹੀ ਵਿੱਚ ਸਾਊਦੀ ਅਰਬ 'ਤੇ ਹੋਏ ਹਮਲਿਆਂ ਦੀ ਨਿੰਦਾ ਕਰਦਾ ਹੈ, ਜੋ ਉਸ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਹੈ। ਅਸੀਂ ਇਸ ਗੱਲ 'ਤੇ ਸਹਿਮਤ ਹੋਏ ਕਿ ਖੇਤਰੀ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਤੋਂ ਜਲਦੀ ਬਹਾਲੀ ਬਹੁਤ ਜ਼ਰੂਰੀ ਹੈ। ਮੈਂ ਇਸ ਮੁਸ਼ਕਲ ਸਮੇਂ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਦਾ ਧਿਆਨ ਰੱਖਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।"
******
ਐੱਮਜੇਪੀਐੱਸ/ਪੀਆਰਕੇ
(रिलीज़ आईडी: 2234910)
आगंतुक पटल : 56
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam