ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿਖੇ ਫ਼ੈਕਟਰੀ ਵਿੱਚ ਧਮਾਕੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ

प्रविष्टि तिथि: 01 MAR 2026 12:09PM by PIB Chandigarh

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿਖੇ ਫ਼ੈਕਟਰੀ ਵਿੱਚ ਹੋਏ ਧਮਾਕੇ ’ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਪ੍ਰਗਟਾਉਂਦੇ ਹੋਏ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ  2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ;

“ਮਹਾਰਾਸ਼ਟਰ ਦੇ ਨਾਗਪੁਰ ਵਿਖੇ ਇੱਕ ਫ਼ੈਕਟਰੀ ਵਿੱਚ ਹੋਇਆ ਧਮਾਕਾ ਬਹੁਤ ਦੁਖਦਾਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਿਹਾ ਹੈ।

ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

 

 

***************

ਐੱਮਜੇਪੀਐੱਸ/ਡਾ. ਪਵਨ ਖੇਡਕਰ


(रिलीज़ आईडी: 2234913) आगंतुक पटल : 55
इस विज्ञप्ति को इन भाषाओं में पढ़ें: Kannada , English , Urdu , हिन्दी , Manipuri , Bengali , Bengali-TR , Assamese , Gujarati , Odia , Tamil , Telugu , Malayalam