ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਤਮਵਿਸ਼ਵਾਸ ਅਤੇ ਇੱਛਾ ਸ਼ਕਤੀ ਦੇ ਮਹੱਤਵ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 02 MAR 2026 8:50AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ’ਤੇ ਜ਼ੋਰ ਦਿੰਦੇ ਹੋਏ ਆਪਣੇ ਇੱਕ ਸੰਦੇਸ਼ ਵਿੱਚ ਆਤਮਵਿਸ਼ਵਾਸ ਅਤੇ ਇੱਛਾ ਸ਼ਕਤੀ ਦੇ ਮਹੱਤਵ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਦਾ ਦ੍ਰਿੜ੍ਹ ਇਰਾਦਾ ਬੇਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜਵਾਨ ਦੋਸਤ ਜੋ ਵੀ ਕਰਨ ਦਾ ਇਰਾਦਾ ਰੱਖਦੇ ਹਨ, ਉਸ ਨੂੰ ਪੂਰਾ ਕਰਦੇ ਹਨ ਅਤੇ ਇਸੇ ਕਰਕੇ ਦੇਸ਼ ਅੱਜ ਆਪਣੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ।

​ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ;

"ਭਾਰਤ ਦੇ ਨੌਜਵਾਨਾਂ ਦਾ ਦ੍ਰਿੜ੍ਹ ਇਰਾਦਾ ਬੇਮਿਸਾਲ ਹੈ। ਸਾਡੇ ਨੌਜਵਾਨ ਦੋਸਤ ਜੋ ਵੀ ਕਰਨ ਦਾ ਇਰਾਦਾ ਕਰ ਲੈਂਦੇ ਹਨ, ਉਹ ਉਸ ਨੂੰ ਕਰਕੇ ਦਿਖਾਉਂਦੇ ਹਨ। ਇਹੀ ਕਾਰਨ ਹੈ ਕਿ ਅੱਜ ਸਾਡਾ ਦੇਸ਼ ਆਪਣੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ।"

न वा उ मां वृजने वारयन्ते न पर्वतासो यदहं मनस्ये।

मम स्वनात् कृधुकर्णो भयात एवेदनु द्यून्किरणः समेजात्।।"

ਤੁਹਾਡੇ ਆਤਮਵਿਸ਼ਵਾਸ ਦੀ ਸ਼ਕਤੀ ਡੂੰਘੀ ਹੈ। ਕੋਈ ਵੀ ਤੁਹਾਡੇ ਆਤਮਵਿਸ਼ਵਾਸ ਨੂੰ ਕੁਚਲ ਨਹੀਂ ਸਕਦਾ। ਵੱਡੇ ਤੋਂ ਵੱਡਾ ਪਹਾੜ ਵੀ ਤੁਹਾਡੇ ਲਈ ਰੁਕਾਵਟ ਨਹੀਂ ਬਣ ਸਕਦਾ। ਤੁਸੀਂ ਸੂਰਜ ਤੋਂ ਵੀ ਵੱਧ ਸ਼ਕਤੀਸ਼ਾਲੀ ਹੋ, ਸਿਰਫ਼ ਤੁਹਾਨੂੰ ਆਪਣੀ ਇੱਛਾ ਸ਼ਕਤੀ ਨੂੰ ਪਛਾਣਨ ਦੀ ਜ਼ਰੂਰਤ ਹੈ।

************

ਐੱਮਜੇਪੀਐੱਸ/ਪੀਆਰਕੇ


(रिलीज़ आईडी: 2234915) आगंतुक पटल : 30
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Bengali-TR , Manipuri , Gujarati , Odia , Tamil , Telugu , Kannada , Malayalam