ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਹਿਰੀਨ ਦੇ ਰਾਜਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ
प्रविष्टि तिथि:
02 MAR 2026 7:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਿਰੀਨ ਦੇ ਰਾਜਾ ਮਹਾਮਹਿਮ ਹਮਦ ਬਿਨ ਈਸਾ ਅਲ ਖ਼ਲੀਫਾ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਇਸ ਮੁਸ਼ਕਲ ਸਮੇਂ ਵਿੱਚ ਬਹਿਰੀਨ ਦੇ ਲੋਕਾਂ ਪ੍ਰਤੀ ਭਾਰਤ ਦੀ ਮਜ਼ਬੂਤ ਏਕਤਾ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨੇ ਬਹਿਰੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਪ੍ਰਦਾਨ ਕੀਤੇ ਗਏ ਨਿਰੰਤਰ ਸਮਰਥਨ ਅਤੇ ਦੇਖਭਾਲ ਲਈ ਮਹਾਮਹਿਮ ਰਾਜਾ ਦਾ ਧੰਨਵਾਦ ਵੀ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ:
"ਬਹਿਰੀਨ ਦੇ ਰਾਜਾ, ਮਹਾਮਹਿਮ ਹਮਦ ਬਿਨ ਈਸਾ ਅਲ ਖ਼ਲੀਫਾ ਨਾਲ ਟੈਲੀਫੋਨ 'ਤੇ ਸਾਰਥਕ ਗੱਲਬਾਤ ਹੋਈ। ਭਾਰਤ ਬਹਿਰੀਨ 'ਤੇ ਹੋਏ ਹਮਲਿਆਂ ਦੀ ਨਿੰਦਾ ਕਰਦਾ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉੱਥੋਂ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਮੈਂ ਬਹਿਰੀਨ ਵਿੱਚ ਭਾਰਤੀ ਭਾਈਚਾਰੇ ਨੂੰ ਦਿੱਤੇ ਜਾ ਰਹੇ ਨਿਰੰਤਰ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਾ ਹਾਂ।"
***
ਐੱਮਜੇਪੀਐੱਸ/ਪੀਆਰਕੇ
(रिलीज़ आईडी: 2234916)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam