ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਗੱਲਬਾਤ ਕੀਤੀ

प्रविष्टि तिथि: 03 MAR 2026 6:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ਼ ਸਬਾਹ ਅਲ-ਖ਼ਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਟੈਲੀਫ਼ੋਨ 'ਤੇ ਸਾਰਥਕ ਗੱਲਬਾਤ ਕੀਤੀ।

ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਕੁਵੈਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਨਿੰਦਾ ਕਰਦਾ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਕੁਵੈਤ ਦੇ ਲੋਕਾਂ ਦੇ ਨਾਲ ਖੜ੍ਹਾ ਹੈ।

ਦੋਵਾਂ ਨੇਤਾਵਾਂ ਨੇ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਬਹਾਲ ਕਰਨ ਵਿੱਚ ਗੱਲਬਾਤ ਅਤੇ ਕੂਟਨੀਤੀ ਦੇ ਮਹੱਤਵ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੁਵੈਤੀ ਲੀਡਰਸ਼ਿਪ ਦੇ ਨਿਰੰਤਰ ਸਮਰਥਨ ਦੀ ਵੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ;

"ਕੁਵੈਤ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ਼ ਸਬਾਹ ਅਲ- ਖ਼ਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਫ਼ੋਨ 'ਤੇ ਸਾਰਥਕ ਗੱਲਬਾਤ ਹੋਈ। ਭਾਰਤ ਕੁਵੈਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਉਲੰਘਣਾ ਦੀ ਨਿੰਦਾ ਕਰਦਾ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਸ ਦੇ ਲੋਕਾਂ ਦੇ ਨਾਲ ਖੜ੍ਹਾ ਹੈ।"

"ਅਸੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਵਿੱਚ ਗੱਲਬਾਤ ਅਤੇ ਕੂਟਨੀਤੀ ਦੇ ਮਹੱਤਵ 'ਤੇ ਜ਼ੋਰ ਦਿੱਤਾ। ਕੁਵੈਤ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੁਵੈਤੀ ਲੀਡਰਸ਼ਿਪ ਦੇ ਨਿਰੰਤਰ ਸਮਰਥਨ ਦੀ ਸ਼ਲਾਘਾ ਕੀਤੀ।"

************

ਐੱਮਜੇਪੀਐੱਸ/ਐੱਸਟੀ


(रिलीज़ आईडी: 2235418) आगंतुक पटल : 63
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam