ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਅੱਟੁਕਲ ਪੋਂਗਲ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 03 MAR 2026 6:54PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ 'ਤੇ ਦੇਸ਼ ਵਾਸੀਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਲਈ ਇਸ ਤਿਉਹਾਰ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕਰਦਿਆਂ ਇਸ ਸ਼ੁਭ ਮੌਕੇ 'ਤੇ ਸਮਾਜ ਵਿੱਚ ਖ਼ੁਸ਼ਹਾਲੀ, ਚੰਗੀ ਸਿਹਤ, ਸਦਭਾਵਨਾ ਅਤੇ ਏਕਤਾ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਅੱਟੁਕਲ ਪੋਂਗਲ ਦੇ ਪਵਿੱਤਰ ਮੌਕੇ 'ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਤਿਉਹਾਰ ਸਾਡੀ ਨਾਰੀ ਸ਼ਕਤੀ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਸ਼ੁਭ ਦਿਨ ਸਾਰਿਆਂ ਦੀ ਜ਼ਿੰਦਗੀ ਵਿੱਚ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਿਆਵੇ। ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਹੋਰ ਮਜ਼ਬੂਤ ​​ਹੋਵੇ।"

 

****

ਐੱਮਜੇਪੀਐੱਸ/ਐੱਸਟੀ


(रिलीज़ आईडी: 2235423) आगंतुक पटल : 46
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Manipuri , Gujarati , Tamil , Telugu , Kannada , Malayalam