ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਦੋਵਾਂ ਦੇਸ਼ਾਂ ਦਰਮਿਆਨ ਸੱਚਮੁੱਚ ਨਵੀਂ ਸਾਂਝੇਦਾਰੀ ਲਈ ਇੱਕ ਮਜ਼ਬੂਤ ਨੀਂਹ ਬਣਾਉਣ 'ਤੇ ਜ਼ੋਰ ਦਿੱਤਾ
Posted On:
03 MAR 2026 10:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਨੇ ਦੋਵਾਂ ਦੇਸ਼ਾਂ ਦਰਮਿਆਨ ਸੱਚਮੁੱਚ ਨਵੀਂ ਭਾਈਵਾਲੀ ਦੀ ਮਜ਼ਬੂਤ ਨੀਂਹ ਤਿਆਰ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਿਸ਼ਵਾਸ, ਵਿਕਾਸ, ਨਵੀਨਤਾ ਅਤੇ ਸਾਂਝੀ ਖ਼ੁਸ਼ਹਾਲੀ ਵੱਲੋਂ ਪਰਿਭਾਸ਼ਿਤ ਭਵਿੱਖ ਦੇ ਨਿਰਮਾਣ ਲਈ ਨਾਲ ਮਿਲ ਕੇ ਕੰਮ ਕਰਨ ਲਈ ਇੱਛੁਕ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਐੱਕਸ ਪੋਸਟ ਦਾ ਜਵਾਬ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ;
“ਤੁਸੀਂ ਬਿਲਕੁਲ ਸਹੀ ਹੋ, ਪ੍ਰਧਾਨ ਮੰਤਰੀ ਕਾਰਨੀ। ਤੁਹਾਡੇ ਦੌਰੇ ਨੇ ਸੱਚਮੁੱਚ ਵਿੱਚ ਨਵੀਂ ਸਾਂਝੇਦਾਰੀ ਲਈ ਇੱਕ ਮਜ਼ਬੂਤ ਨੀਂਹ ਤਿਆਰ ਕੀਤੀ ਹੈ।
ਮੈਂ ਸਾਡੇ ਦੋਵਾਂ ਦੇਸ਼ਾਂ ਲਈ ਵਿਸ਼ਵਾਸ, ਵਿਕਾਸ, ਨਵੀਨਤਾ ਅਤੇ ਸਾਂਝੀ ਖ਼ੁਸ਼ਹਾਲੀ ਵੱਲੋਂ ਪਰਿਭਾਸ਼ਿਤ ਭਵਿੱਖ ਦੇ ਨਿਰਮਾਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਇੱਛੁਕ ਹਾਂ।
@MarkJCarney”
************
ਐੱਮਜੇਪੀਐੱਸ/ਐੱਸਟੀ
(Release ID: 2235424)
ਵਿਜ਼ੀਟਰ ਕਾਊਂਟਰ : 33
Read this release in:
English
,
Urdu
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam