ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਸ਼੍ਰੀ ਅਲੈਗਜ਼ੈਂਡਰ ਸਟੱਬ ਦਾ ਭਾਰਤ ਵਿੱਚ ਸਵਾਗਤ ਕੀਤਾ
Posted On:
04 MAR 2026 12:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਅਲੈਗਜ਼ੈਂਡਰ ਸਟੱਬ ਦਾ ਸਵਾਗਤ ਕੀਤਾ, ਜੋ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ।
ਸ਼੍ਰੀ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਦੌਰੇ ਨਾਲ ਭਾਰਤ ਅਤੇ ਫਿਨਲੈਂਡ ਦਰਮਿਆਨ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ।
ਰਾਸ਼ਟਰਪਤੀ ਸ਼੍ਰੀ ਸਟੱਬ ਨੇ ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ 'ਤੇ ਪੋਸਟ ਵਿੱਚ ਕਿਹਾ ਸੀ ਕਿ ਉਹ ਭਾਰਤ ਦਾ ਸਰਕਾਰੀ ਦੌਰਾ ਕਰ ਰਹੇ ਹਨ ਅਤੇ ਭਾਰਤੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਲ-ਨਾਲ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਫਿਨਲੈਂਡ ਅਤੇ ਭਾਰਤ ਵਿਚਕਾਰ ਵਪਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਬੰਧ ਮਜ਼ਬੂਤ ਹੋਣਗੇ ।
ਸ਼੍ਰੀ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਦੀ ਐੱਕਸ 'ਤੇ ਪੋਸਟ ਦਾ ਜਵਾਬ ਦਿੰਦਿਆਂ ਕਿਹਾ;
"ਭਾਰਤ ਵਿੱਚ ਤੁਹਾਡਾ ਸਵਾਗਤ ਹੈ, ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ। ਮੈਂ ਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ, ਤੁਹਾਡੀ ਫੇਰੀ ਭਾਰਤ-ਫਿਨਲੈਂਡ ਸਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ। ਮੈਂ ਕੱਲ੍ਹ ਸਾਡੀ ਮੁਲਾਕਾਤ ਅਤੇ ਰਾਏਸੀਨਾ ਡਾਇਲਾਗ 2026 ਵਿੱਚ ਤੁਹਾਡੇ ਮੁੱਖ ਸੰਬੋਧਨ ਦੀ ਉਤਸੁਕਤਾ ਨਾਲ ਉਡੀਕ ਕਰ ਰਿਹਾ ਹਾਂ।"
@alexstubb”
*********
ਐਮਜੇਪੀਐਸ/ਐਸਟੀ
(Release ID: 2235556)
ਵਿਜ਼ੀਟਰ ਕਾਊਂਟਰ : 29
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam