ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ

प्रविष्टि तिथि: 05 MAR 2026 7:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ।

ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਪੈਦਾ ਹੋ ਰਹੀ ਸਥਿਤੀ 'ਤੇ ਆਪਣੀਆਂ ਸਾਂਝੀਆਂ ਚਿੰਤਾਵਾਂ 'ਤੇ ਚਰਚਾ ਕੀਤੀ ਅਤੇ ਗੱਲਬਾਤ ਅਤੇ ਕੂਟਨੀਤੀ ਦੇ ਰਾਹ 'ਤੇ ਵਾਪਸ ਆਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਫ਼ਰਾਂਸ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਦਿਸ਼ਾ ਵਿੱਚ ਨੇੜਿਓਂ ਗੱਲਬਾਤ ਜਾਰੀ ਰੱਖਣਗੇ ਅਤੇ ਯਤਨਾਂ ਵਿੱਚ ਤਾਲਮੇਲ ਬਣਾਈ ਰੱਖਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਲਿਖਿਆ:

"ਮੇਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਇੱਕ ਸਾਰਥਕ ਗੱਲਬਾਤ ਹੋਈ। ਅਸੀਂ ਪੱਛਮੀ ਏਸ਼ੀਆ ਵਿੱਚ ਲਗਾਤਾਰ ਬਦਲਦੀ ਸਥਿਤੀ 'ਤੇ ਆਪਣੀਆਂ ਸਾਂਝੀਆਂ ਚਿੰਤਾਵਾਂ ’ਤੇ ਗੱਲਬਾਤ ਅਤੇ ਕੂਟਨੀਤੀ ਵੱਲ ਵਾਪਸ ਪਰਤਣ ਦੀ ਜ਼ਰੂਰਤ 'ਤੇ ਚਰਚਾ ਕੀਤੀ। ਅਸੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੀ ਦਿਸ਼ਾ ਵਿੱਚ ਲਗਾਤਾਰ ਸੰਪਰਕ ਬਣਾਈ ਰੱਖਾਂਗੇ ਅਤੇ ਅਪਣੇ ਯਤਨਾਂ ਵਿੱਚ ਤਾਲਮੇਲ ਜਾਰੀ ਰੱਖਾਂਗੇ।

@EmmanuelMacron"

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2235816) आगंतुक पटल : 59
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Tamil , Telugu , Kannada , Malayalam