ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦ੍ਰਿੜ੍ਹਤਾ ਅਤੇ ਮਿਹਨਤ ਦੀ ਸ਼ਕਤੀ ਨੂੰ ਦਰਸਾਉਂਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 06 MAR 2026 9:36AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕ ਆਪਣੇ ਦ੍ਰਿੜ੍ਹ ਇਰਾਦੇ ਨਾਲ ਸਭ ਤੋਂ ਔਖੇ ਕਾਰਜਾਂ ਨੂੰ ਵੀ ਸੰਭਵ ਬਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਹੀ ਦਿਸ਼ਾ ਵਿੱਚ ਲਗਾਤਾਰ ਯਤਨ ਕਰਨ ਨਾਲ ਉਹ ਵੱਡੇ ਤੋਂ ਵੱਡੇ ਟੀਚਿਆਂ ਨੂੰ ਵੀ ਪ੍ਰਾਪਤ ਕਰ ਲੈਂਦੇ ਹਨ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“यद् दूरं यद् दुराराध्यं यच्च दूरे व्यवस्थितम्। तत् सर्वं तपसा साध्यं तपो हि दुरतिक्रमम्॥”

ਇਸ ਦਾ ਸੰਦੇਸ਼ ਹੈ ਕਿ ਟੀਚਾ ਭਾਵੇਂ ਕਿੰਨਾ ਵੀ ਦੂਰ, ਮੁਸ਼ਕਲ ਜਾਂ ਪਹੁੰਚ ਤੋਂ ਬਾਹਰ ਕਿਉਂ ਨਾ ਲੱਗੇ, ਪੱਕੇ ਇਰਾਦੇ ਅਤੇ ਲਗਾਤਾਰ  ਮਿਹਨਤ ਨਾਲ ਉਸ ਨੂੰ ਹਾਸਲ ਕੀਤਾ ਜਾ ਸਕਦਾ ਹੈ । ਮਜ਼ਬੂਤ ਇਰਾਦਾ ਅਤੇ ਸਬਰ ਹੀ ਉਹ ਤਾਕਤਾਂ ਹਨ, ਜੋ ਅਸੰਭਵ ਨੂੰ ਸੰਭਵ ਬਣਾ ਦਿੰਦੀਆਂ ਹਨ ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਭਾਰਤ ਦੇ ਲੋਕ ਆਪਣੇ ਦ੍ਰਿੜ੍ਹ ਇਰਾਦੇ ਨਾਲ ਕਿਸੇ ਵੀ ਕੰਮ ਨੂੰ ਸੰਭਵ ਬਣਾ ਦਿੰਦੇ ਹਨ। ਸਹੀ ਦਿਸ਼ਾ ਵਿੱਚ ਆਪਣੀ ਅਣਥੱਕ ਮਿਹਨਤ ਸਦਕਾ ਉਹ ਵੱਡੇ ਤੋਂ ਵੱਡੇ ਟੀਚਿਆਂ ਨੂੰ ਵੀ ਪ੍ਰਾਪਤ ਕਰ ਲੈਂਦੇ ਹਨ।"

यद् दूरं यद् दुराराध्यं यच्च दूरे व्यवस्थितम्।

तत् सर्वं तपसा साध्यं तपो हि दुरतिक्रमम्॥”

*********

ਐੱਮਜੇਪੀਐੱਸ/ਐੱਸਟੀ


(रिलीज़ आईडी: 2235980) आगंतुक पटल : 61
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam