ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਧਾਈਆਂ ਦਿੱਤੀਆਂ, ਭਾਰਤ ਦੀ ਤਰੱਕੀ ਵਿੱਚ ਨਾਰੀ ਸ਼ਕਤੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ
ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਨੂੰ ਸਰਕਾਰੀ ਯੋਜਨਾਵਾਂ ਅਤੇ ਪਹਿਲਕਦਮੀਆਂ ਲਈ ਮੁੱਖ ਤਰਜੀਹ ਦੱਸਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀਆਂ ਔਰਤਾਂ ਦੀਆਂ ਪ੍ਰਾਪਤੀਆਂ ਅਤੇ ਇੱਛਾਵਾਂ ਵਿਕਸਤ ਭਾਰਤ ਵੱਲ ਦੇਸ਼ ਦੀ ਯਾਤਰਾ ਲਈ ਰਾਹ ਪੱਧਰਾ ਕਰਦੀਆਂ ਰਹਿਣਗੀਆਂ।
Posted On:
08 MAR 2026 10:17AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ ਅਤੇ ਭਾਰਤ ਦੀ ਮਹਿਲਾ ਸ਼ਕਤੀ ਦੀ ਤਾਕਤ, ਦ੍ਰਿੜ੍ਹ ਸੰਕਲਪ ਅਤੇ ਪ੍ਰਾਪਤੀਆਂ ਨੂੰ ਨਮਨ ਕੀਤਾ ।
ਪ੍ਰਧਾਨ ਮੰਤਰੀ ਨੇ ਦੇਸ਼ ਦੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ ਅਤੇ ਭਾਰਤ ਦੀ ਤਰੱਕੀ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਵੱਧ ਰਹੀ ਭੂਮਿਕਾ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਔਰਤ ਹਰ ਖੇਤਰ ਵਿੱਚ ਦ੍ਰਿੜ੍ਹ ਸੰਕਲਪ, ਰਚਨਾਤਮਿਕਤਾ ਅਤੇ ਬੇਮਿਸਾਲ ਉਤਸ਼ਾਹ ਨਾਲ ਯੋਗਦਾਨ ਦੇ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਰਾਸ਼ਟਰ ਨੂੰ ਪ੍ਰੇਰਿਤ ਕਰਨ ਦ ਨਾਲ-ਨਾਲ ਵਿਕਸਤ ਭਾਰਤ ਦੇ ਨਿਰਮਾਣ ਦੇ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਦੀਆਂ ਹਨ।
ਔਰਤਾਂ ਦੀ ਅਗਵਾਈ ਵਾਲੇ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਔਰਤਾਂ ਦਾ ਸਸ਼ਕਤੀਕਰਨ ਸਰਕਾਰ ਦੀਆਂ ਕਈ ਯੋਜਨਾਵਾਂ ਅਤੇ ਪਹਿਲਕਦਮੀਆਂ ਦੇ ਕੇਂਦਰ ਵਿੱਚ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਅਜਿਹੇ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ ਜੋ ਹਰ ਔਰਤ ਨੂੰ ਆਪਣੀ ਪੂਰੀ ਸਮਰੱਥਾ ਪ੍ਰਾਪਤ ਕਰਨ ਅਤੇ ਭਾਰਤ ਦੀ ਵਿਕਾਸ ਯਾਤਰਾ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੀ ਮਹਿਲਾ ਸ਼ਕਤੀ ਦੀਆਂ ਪ੍ਰਾਪਤੀਆਂ ਰਾਸ਼ਟਰ ਲਈ ਮਾਣ ਵਾਲੀ ਗੱਲ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਔਰਤਾਂ ਵੱਲੋਂ ਨਿਭਾਈਆਂ ਗਈਆਂ ਪਰਿਵਰਤਨਸ਼ੀਲ ਭੂਮਿਕਾਵਾਂ ਦੀ ਇੱਕ ਮਜ਼ਬੂਤ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ-ਜਿਵੇਂ ਭਾਰਤ ਅੱਗੇ ਵਧਦਾ ਹੈ, ਔਰਤਾਂ ਦੀਆਂ ਇੱਛਾਵਾਂ ਅਤੇ ਯੋਗਦਾਨ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਰਾਸ਼ਟਰ ਵੱਲ ਦੇਸ਼ ਦੀ ਸਮੂਹਿਕ ਯਾਤਰਾ ਦਾ ਮਾਰਗ ਦਰਸ਼ਨ ਕਰਨਾ ਜਾਰੀ ਰੱਖਣਗੇ ।
ਸ਼੍ਰੀ ਮੋਦੀ ਨੇ ਪਿਛਲੇ ਦਹਾਕੇ ਦੌਰਾਨ ਜ਼ਮੀਨੀ ਪੱਧਰ 'ਤੇ ਔਰਤਾਂ ਦੇ ਜੀਵਨ ਵਿੱਚ ਆਏ ਬਦਲਾਵਾਂ ਦੀ ਇੱਕ ਝਲਕ ਵੀ ਸਾਂਝੀ ਕੀਤੀ ਅਤੇ ਦੇਸ਼ ਭਰ ਵਿੱਚ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਰਾਹੀਂ ਕਿਹਾ:
"ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ, ਮੈਂ ਸਾਡੀ ਸਮੁੱਚੀ ਸਾਰੀ ਨਾਰੀ ਸ਼ਕਤੀ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।
ਅੱਜ ਹਰ ਖੇਤਰ ਵਿੱਚ ਔਰਤਾਂ ਆਪਣੇ ਅਟੁੱਟ ਦ੍ਰਿੜ੍ਹ ਇਰਾਦੇ, ਰਚਨਾਤਮਿਕਤਾ ਅਤੇ ਬੇਮਿਸਾਲ ਉਤਸ਼ਾਹ ਨਾਲ ਭਾਰਤ ਦੀ ਤਰੱਕੀ ਨੂੰ ਨਵਾਂ ਆਕਾਰ ਦੇ ਰਹੀਆਂ ਹਨ। ਉਨ੍ਹਾਂ ਦੀਆਂ ਪ੍ਰਾਪਤੀਆਂ ਸਾਡੇ ਰਾਸ਼ਟਰ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਇੱਕ ਵਿਕਸਤ ਭਾਰਤ ਦੇ ਨਿਰਮਾਣ ਦੇ ਸਾਡੇ ਸਮੂਹਿਕ ਸੰਕਲਪ ਨੂੰ ਹੋਰ ਮਜ਼ਬੂਤ ਕਰਦੀਆਂ ਹਨ।"
ਮਹਿਲਾ ਸਸ਼ਕਤੀਕਰਨ ਸਾਡੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੇ ਮੂਲ ਅਧਾਰ ਵਿੱਚ ਹੈ । ਅਸੀਂ ਅਜਿਹੇ ਮੌਕੇ ਪੈਦਾ ਕਰਨ ਲਈ ਲਗਾਤਾਰ ਵਚਨਬੱਧ ਹਾਂ ਜੋ ਹਰ ਔਰਤ ਨੂੰ ਆਪਣੀ ਪੂਰੀ ਸਮਰੱਥਾ ਨੂੰ ਜਾਣਨ ਅਤੇ ਭਾਰਤ ਦੀ ਵਿਕਾਸ ਯਾਤਰਾ ਵਿੱਚ ਆਪਣਾ ਯੋਗਦਾਨ ਪਾਉਣ ਦੇ ਯੋਗ ਬਣਾ ਸਕਣ।
#NayeBharatKiNariShakti”
"ਭਾਰਤ ਦੀ ਨਾਰੀ ਸ਼ਕਤੀ ਦੀਆਂ ਪ੍ਰਾਪਤੀਆਂ ਸਾਡੇ ਲਈ ਮਾਣ ਦਾ ਵਿਸ਼ਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਪਰਿਵਰਤਨਸ਼ੀਲ ਭੂਮਿਕਾ ਦਾ ਇੱਕ ਸ਼ਕਤੀਸ਼ਾਲੀ ਪ੍ਰਮਾਣ ਹਨ। ਜਿਵੇਂ-ਜਿਵੇਂ ਭਾਰਤ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ, ਔਰਤਾਂ ਦੀਆਂ ਇੱਛਾਵਾਂ ਅਤੇ ਯੋਗਦਾਨ ਇੱਕ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਵੱਲ ਸਾਡੀ ਸਮੂਹਿਕ ਯਾਤਰਾ ਦਾ ਮਾਰਗਦਰਸ਼ਨ ਕਰਦੇ ਰਹਿਣਗੇ।"
#NayeBharatKiNariShakti”
"ਪਿਛਲੇ ਇੱਕ ਦਹਾਕੇ ਦੌਰਾਨ ਜ਼ਮੀਨੀ ਪੱਧਰ 'ਤੇ ਔਰਤਾਂ ਦੇ ਜੀਵਨ ਵਿੱਚ ਆਏ ਇਨਕਲਾਬੀ ਬਦਲਾਵਾਂ ਦੀ ਇੱਕ ਝਲਕ..."
#NayeBharatKiNariShakti”
****************
ਐੱਮਜੇਪੀਐੱਸ/ਐੱਸਟੀ
(Release ID: 2236769)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam