ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਦੇ ਅਪਮਾਨ ਅਤੇ ਸੰਥਾਲ ਸਭਿਆਚਾਰ ਦੇ ਅਪਮਾਨ ਦੀ ਨਿੰਦਾ ਕੀਤੀ


Posted On: 07 MAR 2026 8:14PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਰਾਸ਼ਟਰਪਤੀ ਜੀ ਦੇ ਅਪਮਾਨ ਅਤੇ ਸੰਥਾਲ ਸਭਿਆਚਾਰ ਨਾਲ ਕੀਤੇ ਗਏ ਲਾਪਰਵਾਹੀ ਵਾਲੇ ਸਲੂਕ ਦੀ ਸਖ਼ਤ ਨਿੰਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਘਟਨਾ ਸ਼ਰਮਨਾਕ ਹੈ ਅਤੇ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੋ ਵੀ ਲੋਕਤੰਤਰ ਅਤੇ ਆਦਿਵਾਸੀ ਭਾਈਚਾਰਿਆਂ ਦੇ ਸਸ਼ਕਤੀਕਰਨ ਵਿੱਚ ਵਿਸ਼ਵਾਸ ਕਰਦਾ ਹੈ, ਉਹ ਇਸ ਘਟਨਾ ਤੋਂ ਬਹੁਤ ਨਿਰਾਸ਼ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਜੀ ਖ਼ੁਦ ਆਦਿਵਾਸੀ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਨੇ ਜੋ ਦਰਦ ਅਤੇ ਪੀੜਾ ਪ੍ਰਗਟ ਕੀਤੀ ਹੈ ਉਸ ਨੇ ਭਾਰਤ ਦੇ ਲੋਕਾਂ ਨੂੰ ਬਹੁਤ ਦੁਖੀ ਕੀਤਾ ਹੈ ।

ਸ੍ਰੀ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਟੀਐਮਸੀ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਰਾਸ਼ਟਰਪਤੀ ਦੇ ਇਸ ਅਪਮਾਨ ਲਈ ਉਨ੍ਹਾਂ ਦਾ ਪ੍ਰਸ਼ਾਸਨ ਜ਼ਿੰਮੇਵਾਰ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਵੀ ਓਨਾ ਹੀ ਮੰਦਭਾਗਾ ਹੈ ਕਿ ਸੰਥਾਲ ਸੱਭਿਆਚਾਰ ਜਿਹੇ ਮਹੱਤਵਪੂਰਨ ਵਿਸ਼ੇ ਦੇ ਨਾਲ ਪੱਛਮੀ ਬੰਗਾਲ ਸਰਕਾਰ ਇੰਨੀ ਲਾਪਰਵਾਹੀ ਵਾਲਾ ਵਤੀਰਾ ਕਰ ਰਹੀ ਹੈ।

ਰਾਸ਼ਟਰਪਤੀ ਦੇ ਦਫ਼ਤਰ ਨੂੰ ਰਾਜਨੀਤੀ ਤੋਂ ਉੱਪਰ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਫ਼ਤਰ ਦੀ ਪਵਿੱਤਰਤਾ ਦਾ ਹਮੇਸ਼ਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੱਛਮੀ ਬੰਗਾਲ ਸਰਕਾਰ ਅਤੇ ਟੀਐਮਸੀ ਨੂੰ ਸਿਆਣਪ ਆਵੇਗੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਇਹ ਸ਼ਰਮਨਾਕ ਅਤੇ ਅਣਹੋਣੀ ਹੈ। ਜੋ ਵੀ ਲੋਕਤੰਤਰ ਅਤੇ ਆਦਿਵਾਸੀ ਭਾਈਚਾਰਿਆਂ ਦੇ ਸਸ਼ਕਤੀਕਰਨ ਵਿੱਚ ਵਿਸ਼ਵਾਸ ਰੱਖਦਾ ਹੈ, ਉਹ ਨਿਰਾਸ਼ ਹੈ।"

ਰਾਸ਼ਟਰਪਤੀ ਜੀ ਖ਼ੁਦ ਕਬਾਇਲੀ ਭਾਈਚਾਰੇ ਨਾਲ ਸਬੰਧਿਤ ਹਨ, ਉਨ੍ਹਾਂ ਨੇ ਜੋ ਦਰਦ ਅਤੇ ਪੀੜਾ ਪ੍ਰਗਟ ਕੀਤੀ ਹੈ, ਉਸ ਨਾਲ ਭਾਰਤ ਦੇ ਲੋਕ ਬਹੁਤ ਦੁਖੀ ਹਨ।

ਪੱਛਮੀ ਬੰਗਾਲ ਦੀ ਟੀਐਮਸੀ ਸਰਕਾਰ ਨੇ ਸੱਚਮੁੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਰਾਸ਼ਟਰਪਤੀ ਦੇ ਇਸ ਅਪਮਾਨ ਲਈ ਉਨ੍ਹਾਂ ਦਾ ਪ੍ਰਸ਼ਾਸਨ ਜ਼ਿੰਮੇਵਾਰ ਹੈ।

ਇਹ ਵੀ ਓਨਾ ਹੀ ਮੰਦਭਾਗਾ ਹੈ ਕਿ ਸੰਥਾਲ ਸਭਿਆਚਾਰ ਜਿਹੇ ਮਹੱਤਵਪੂਰਨ ਵਿਸ਼ੇ ਦੇ ਨਾਲ ਪੱਛਮੀ ਬੰਗਾਲ ਸਰਕਾਰ ਇੰਨੀ ਲਾਪਰਵਾਹੀ ਨਾਲ ਪੇਸ਼ ਆਉਂਦੀ ਹੈ।

ਰਾਸ਼ਟਰਪਤੀ ਦਾ ਦਫ਼ਤਰ ਰਾਜਨੀਤੀ ਤੋਂ ਉੱਪਰ ਹੈ ਅਤੇ ਇਸ ਦਫ਼ਤਰ ਦੀ ਪਵਿੱਤਰਤਾ ਦਾ ਹਮੇਸ਼ਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਮੀਦ ਹੈ ਕਿ ਪੱਛਮੀ ਬੰਗਾਲ ਸਰਕਾਰ ਅਤੇ ਟੀਐਮਸੀ ਨੂੰ ਸਿਆਣਪ ਆਵੇਗੀ।"

*************


ਐੱਮਜੇਪੀਐੱਸ/ਐੱਸਟੀ


(Release ID: 2236810) ਵਿਜ਼ੀਟਰ ਕਾਊਂਟਰ : 4