ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੇਪਾਲ ਦੇ ਲੋਕਾਂ ਅਤੇ ਸਰਕਾਰ ਨੂੰ ਚੋਣਾਂ ਦੇ ਸਫਲ ਅਤੇ ਸ਼ਾਂਤੀਪੂਰਨ ਸੰਚਾਲਨ ਲਈ ਵਧਾਈ ਦਿੱਤੀ
प्रविष्टि तिथि:
07 MAR 2026 5:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਲੋਕਾਂ ਅਤੇ ਸਰਕਾਰ ਨੂੰ ਦੇਸ਼ ਵਿੱਚ ਚੋਣਾਂ ਦੇ ਸਫਲ ਅਤੇ ਸ਼ਾਂਤੀਪੂਰਨ ਸੰਚਾਲਨ ਲਈ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਨੇਪਾਲ ਦੇ ਲੋਕਾਂ ਨੂੰ ਬਹੁਤ ਉਤਸ਼ਾਹ ਨਾਲ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੇਖਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਸਫਲ ਚੋਣਾਂ ਨੂੰ ਇੱਕ ਇਤਿਹਾਸਕ ਪ੍ਰਾਪਤੀ ਅਤੇ ਨੇਪਾਲ ਦੀ ਲੋਕਤੰਤਰੀ ਯਾਤਰਾ ਦਾ ਇੱਕ ਮਾਣਮੱਤਾ ਵਾਲਾ ਪਲ ਦੱਸਿਆ।
ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇੱਕ ਕਰੀਬੀ ਦੋਸਤ ਅਤੇ ਗੁਆਂਢੀ ਹੋਣ ਦੇ ਨਾਤੇ ਭਾਰਤ ਨੇਪਾਲ ਦੀ ਜਨਤਾ ਅਤੇ ਨਵੀਂ ਸਰਕਾਰ ਨਾਲ ਮਿਲ ਕੇ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਨਵੀਂਆਂ ਉਚਾਈਆਂ ਛੂਹਣ ਲਈ ਵਚਨਬੱਧ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਨੇਪਾਲ ਦੇ ਲੋਕਾਂ ਅਤੇ ਸਰਕਾਰ ਨੂੰ ਚੋਣਾਂ ਦੇ ਸਫਲ ਅਤੇ ਸ਼ਾਂਤੀਪੂਰਨ ਸੰਚਾਲਨ ਲਈ ਤਹਿ ਦਿਲੋਂ ਵਧਾਈਆਂ। ਸਾਡੀਆਂ ਨੇਪਾਲੀ ਭੈਣਾਂ ਅਤੇ ਭਰਾਵਾਂ ਨੂੰ ਇੰਨੇ ਉਤਸ਼ਾਹ ਨਾਲ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦੇਖਣਾ ਬਹੁਤ ਖ਼ੁਸ਼ੀ ਦੀ ਗੱਲ ਹੈ।
ਇਹ ਇਤਿਹਾਸਕ ਪ੍ਰਾਪਤੀ ਨੇਪਾਲ ਦੀ ਲੋਕਤੰਤਰੀ ਯਾਤਰਾ ਵਿੱਚ ਇੱਕ ਮਾਣਮੱਤਾ ਪਲ ਹੈ।
ਇੱਕ ਕਰੀਬੀ ਦੋਸਤ ਅਤੇ ਗੁਆਂਢੀ ਹੋਣ ਦੇ ਨਾਤੇ, ਭਾਰਤ ਨੇਪਾਲ ਦੇ ਲੋਕਾਂ ਅਤੇ ਉਨ੍ਹਾਂ ਦੀ ਨਵੀਂ ਸਰਕਾਰ ਨਾਲ ਮਿਲ ਕੇ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਨਵੀਂਆਂ ਉਚਾਈਆਂ ਨੂੰ ਛੂਹਣ ਲਈ ਵਚਨਬੱਧ ਹੈ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2236819)
आगंतुक पटल : 54
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam