ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ
प्रविष्टि तिथि:
08 MAR 2026 10:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ਟੀਮ ਦੇ ਅਸਧਾਰਨ ਹੁਨਰ, ਦ੍ਰਿੜ੍ਹ ਸੰਕਲਪ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਟੀਮ ਨੇ ਜ਼ਬਰਦਸਤ ਹਿੰਮਤ ਦਿਖਾਈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖ਼ੁਸ਼ੀ ਨਾਲ ਭਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ;
“ਚੈਂਪੀਅਨਜ਼!
ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਟੀਮ ਨੂੰ ਤਹਿ ਦਿਲੋਂ ਵਧਾਈ!
ਇਹ ਸ਼ਾਨਦਾਰ ਜਿੱਤ ਟੀਮ ਦੇ ਅਸਧਾਰਨ ਹੁਨਰ, ਦ੍ਰਿੜ੍ਹ ਸੰਕਲਪ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਪੂਰੇ ਟੂਰਨਾਮੈਂਟ ਦੌਰਾਨ ਟੀਮ ਨੇ ਜ਼ਬਰਦਸਤ ਹਿੰਮਤ ਦਿਖਾਈ।
ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖ਼ੁਸ਼ੀ ਨਾਲ ਭਰ ਦਿੱਤਾ ਹੈ।
ਸ਼ਾਬਾਸ਼, ਟੀਮ ਇੰਡੀਆ!”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2236970)
आगंतुक पटल : 39
इस विज्ञप्ति को इन भाषाओं में पढ़ें:
English
,
Urdu
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam