ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜਨ ਔਸ਼ਧੀ ਦਿਵਸ 2026 'ਤੇ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਯੋਜਨਾ (PMBJP) ਦੇ ਸਾਰੇ ਲਾਭਪਾਤਰੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ
ਮੋਦੀ ਸਰਕਾਰ ਦੀ ਇਸ ਪਹਿਲਕਦਮੀ ਨੇ, ਦੇਸ਼ ਦੇ ਗ਼ਰੀਬਾਂ ਨੂੰ ਦਵਾਈਆਂ ਦੇ ਆਰਥਿਕ ਬੋਝ ਤੋਂ ਰਾਹਤ ਦਿਲਾਉਣ ਅਤੇ ਜੈਨੇਰਿਕ ਦਵਾਈਆਂ ਬਾਰੇ ਜਾਗਰੂਕਤਾ ਫੈਲਾਉਣ ਦਾ ਇੱਕ ਇਤਿਹਾਸਕ ਕੰਮ ਕੀਤਾ ਹੈ
ਅੱਜ, ਦੇਸ਼ ਭਰ ਵਿੱਚ ਲਗਭਗ 18,000 ਜਨ ਔਸ਼ਧੀ ਕੇਂਦਰ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਦਵਾਈਆਂ ਪ੍ਰਦਾਨ ਕਰ ਰਹੇ ਹਨ
ਇਸ ਯੋਜਨਾ ਰਾਹੀਂ ਦੇਸ਼ਵਾਸੀਆਂ ਦੀ 40,000 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋ ਚੁੱਕੀ ਹੈ
प्रविष्टि तिथि:
07 MAR 2026 1:07PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜਨ ਔਸ਼ਧੀ ਦਿਵਸ 2026 'ਤੇ ਪ੍ਰਧਾਨ ਮੰਤਰੀ ਭਾਰਤੀਯ ਜਨ ਔਸ਼ਧੀ ਯੋਜਨਾ (PMBJP) ਦੇ ਸਾਰੇ ਲਾਭਪਾਤਰੀਆਂ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ਪਲੈਟਫਾਰਮ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੀ ਇਸ ਪਹਿਲਕਦਮੀ ਨੇ, ਇੱਕ ਇਤਿਹਾਸਕ ਕਦਮ ਵਜੋਂ, ਦੇਸ਼ ਦੇ ਗ਼ਰੀਬਾਂ ਨੂੰ ਦਵਾਈਆਂ ਦੇ ਆਰਥਿਕ ਬੋਝ ਤੋਂ ਰਾਹਤ ਦਿੱਤੀ ਹੈ ਅਤੇ ਜੈਨੇਰਿਕ ਦਵਾਈਆਂ ਬਾਰੇ ਜਾਗਰੂਕਤਾ ਫੈਲਾਈ ਹੈ। ਉਨ੍ਹਾਂ ਕਿਹਾ ਕਿ ਅੱਜ, ਦੇਸ਼ ਭਰ ਵਿੱਚ ਲਗਭਗ 18,000 ਜਨ ਔਸ਼ਧੀ ਕੇਂਦਰ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਦਵਾਈਆਂ ਪ੍ਰਦਾਨ ਕਰ ਰਹੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਇਸ ਯੋਜਨਾ ਨਾਲ ਦੇਸ਼ਵਾਸੀਆਂ ਦੀ 40,000 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਈ ਹੈ।
*********
ਆਰਕੇ /ਆਰਆਰ /ਪੀਐੱਸ/ਸਪਨਾ
(रिलीज़ आईडी: 2237086)
आगंतुक पटल : 37