ਰੱਖਿਆ ਮੰਤਰਾਲਾ
ਰੱਖਿਆ ਮੰਤਰਾਲੇ ਨੇ ਸੁੱਰਖਿਆ ਨਿਰਦੇਸ਼ਾਂ ਦਾ ਮੈਨੂਅਲ 2026 ਜਾਰੀ ਕੀਤਾ
Posted On:
09 MAR 2026 4:52PM by PIB Chandigarh
ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਨੇ 9 ਮਾਰਚ, 2026 ਨੂੰ ਨਵੀਂ ਦਿੱਲੀ ਦੇ ਸਾਊਥ ਬਲੌਕ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਰੱਖਿਆ ਮੰਤਰਾਲੇ ਦੇ ਸੁਰੱਖਿਆ ਨਿਰਦੇਸ਼ਾਂ ਦਾ ਮੈਨੂਅਲ 2026 ਜਾਰੀ ਕੀਤਾ। ਇਹ ਮੈਨੂਅਲ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਰੂਪਰੇਖਾ ਪੇਸ਼ ਕਰਨ ਵਾਲਾ ਇੱਕ ਵਿਆਪਕ ਦਸਤਾਵੇਜ਼ ਹੈ, ਜਿਸ ਨੂੰ ਬਦਲਦੇ ਸੁਰੱਖਿਆ ਲੈਂਡਸਕੇਪ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੇਂ-ਸਮੇਂ ‘ਤੇ ਅਪਡੇਟ ਕੀਤਾ ਜਾਵੇਗਾ।
ਰੱਖਿਆ ਸਕੱਤਰ ਨੇ ਆਪਣੇ ਸੰਬੋਧਨ ਵਿੱਚ ਉਭਰਦੇ ਖਤਰਿਆਂ ਅਤੇ ਬਦਲਦੀਆਂ ਸੁਰੱਖਿਆ ਚੁਣੌਤੀਆਂ ਦਰਮਿਆਨ ਸੁਰੱਖਿਆ ਅਨੁਸ਼ਾਸਨ ਦਾ ਸਖਤੀ ਨਾਲ ਪਾਲਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਰੇ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਨਿਰਧਾਰਿਤ ਸੁਰੱਖਿਆ ਪ੍ਰਕਿਰਿਆਵਾਂ ਦਾ ਸਖਤੀ ਨਾਲ ਪਾਲਣ ਕਰਨਾ ਚਾਹੀਦਾ ਹੈ।
ਸ਼੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਨ੍ਹਾਂ ਵਿਸਤ੍ਰਿਤ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਨੂੰ ਤਿਆਰ ਕਰਨ ਵਿੱਚ ਮੰਤਰਾਲੇ ਦੇ ਸੁਰੱਖਿਆ ਦਫ਼ਤਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਇਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਮੈਨੂਅਲ ਮੰਤਰਾਲੇ ਦੇ ਅੰਦਰ ਇੱਕ ਸੁਰੱਖਿਅਤ ਵਾਤਾਵਰਣ ਬਣਾਏ ਰੱਖਣ ਵਿੱਚ ਸਹਾਇਕ ਹੋਵੇਗਾ।

************
ਐੱਸਆਰ/ਸੈਵੀ/ਸ਼ੀਨਮ
(Release ID: 2237350)
ਵਿਜ਼ੀਟਰ ਕਾਊਂਟਰ : 7