ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

Posted On: 10 MAR 2026 10:35AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ 'ਤੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ  ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸਮਰਪਣ ਲਈ ਜਾਣਿਆ ਜਾਂਦਾ ਸੀਆਈਐੱਸਐੱਫ ਦੇਸ਼ ਭਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਫ਼ਰਜ਼ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਭਾਰਤ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:

ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਨਿੱਘੀਆਂ ਸ਼ੁਭਕਾਮਨਾਵਾਂ।

ਆਪਣੇ ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸਮਰਪਣ ਲਈ ਜਾਣਿਆ ਜਾਂਦਾ ਸੀਆਈਐੱਸਐੱਫ ਦੇਸ਼ ਭਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਫ਼ਰਜ਼ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਭਾਰਤ ਦੀ ਸੁਰੱਖਿਆ ਅਤੇ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੀ ਹੈ।

@CISFHQrs

*****

ਐਮਜੇਪੀਐਸ/ਵੀਜੇ 


(Release ID: 2237512) ਵਿਜ਼ੀਟਰ ਕਾਊਂਟਰ : 3