ਸ਼ਹਿਰੀ ਹਵਾਬਾਜ਼ੀ ਮੰਤਰਾਲਾ
ਮੰਤਰੀ ਮੰਡਲ ਨੇ ਤਮਿਲ ਨਾਡੂ ਦੇ ਮਦੁਰਾਈ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਐਲਾਨਣ ਨੂੰ ਪ੍ਰਵਾਨਗੀ ਦਿੱਤੀ
Posted On:
10 MAR 2026 4:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਤਮਿਲ ਨਾਡੂ ਦੇ ਮਦੁਰਾਈ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਐਲਾਨਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਤਮਿਲ ਨਾਡੂ ਵਿੱਚ ਮੰਦਿਰਾਂ ਦੇ ਸ਼ਹਿਰ ਵਜੋਂ ਪ੍ਰਸਿੱਧ ਮਦੁਰਾਈ ਸਥਿਤ ਮਦੁਰਾਈ ਹਵਾਈ ਅੱਡਾ ਰਾਜ ਦੇ ਸਭ ਤੋਂ ਪੁਰਾਣੇ ਹਵਾਈ ਅੱਡਿਆਂ ਵਿੱਚੋਂ ਇੱਕ ਹੈ। ਇਹ ਦੱਖਣ ਤਮਿਲ ਨਾਡੂ ਲਈ ਇੱਕ ਮਹੱਤਵਪੂਰਨ ਪ੍ਰਵੇਸ਼ ਦੁਆਰ ਵਜੋਂ ਕੰਮ ਕਰਦਾ ਹੈ ਅਤੇ ਸੈਰ-ਸਪਾਟਾ ਅਤੇ ਤੀਰਥ ਯਾਤਰਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਜਿਸ ਨਾਲ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਹੁੰਦਾ ਹੈ।
ਮਦੁਰਾਈ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਦਰਜਾ ਮਿਲਣ ਨਾਲ ਖੇਤਰੀ ਸੰਪਰਕ ਵਧੇਗਾ, ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ। ਅੰਤਰਰਾਸ਼ਟਰੀ ਤੀਰਥ ਯਾਤਰੀਆਂ ਅਤੇ ਕਾਰੋਬਾਰਾਂ ਨੂੰ ਆਕਰਸ਼ਿਤ ਕਰਨ ਦੀ ਹਵਾਈ ਅੱਡੇ ਦੀ ਸਮਰੱਥਾ ਸ਼ਹਿਰ ਦੇ ਇਤਿਹਾਸਕ ਮਹੱਤਵ ਦੇ ਅਨੁਕੂਲ ਹੈ।
************
ਐੱਮਜੇਪੀਐੱਸ/ਐੱਸਟੀ/ਬਲਜੀਤ ਸਿੰਘ
(Release ID: 2237987)
ਵਿਜ਼ੀਟਰ ਕਾਊਂਟਰ : 7