ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦਾਂਡੀ ਮਾਰਚ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਨੇ ਸੱਚ ਦੀ ਜਿੱਤ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

Posted On: 12 MAR 2026 10:34AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੀਆਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਸਾਲ 1930 ਵਿੱਚ ਅੱਜ ਹੀ ਦੇ ਦਿਨ ਸ਼ੁਰੂ ਹੋਏ ਦਾਂਡੀ ਮਾਰਚ ਵਿੱਚ ਹਿੱਸਾ ਲਿਆ ਸੀ। 

ਪ੍ਰਧਾਨ ਮੰਤਰੀ ਨੇ ਸੱਚ ਦੀ ਜਿੱਤ 'ਤੇ ਜ਼ੋਰ ਦੇਣ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਤਮ ਨੂੰ ਵੀ ਸਾਂਝਾ ਕੀਤਾ:

सत्यमेव जयति नानृतं सत्येन पन्था विततो देवयानः।

येनाक्रमन्त्यृषयो ह्याप्तकामा यत्र तत्सत्यस्य परमं निधानम्॥”

ਸੁਭਾਸ਼ਤਮ ਦਾ ਸੰਦੇਸ਼ ਇਹ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਝੂਠ ਅੰਤ ਵਿੱਚ ਨਸ਼ਟ ਹੋ ਜਾਂਦਾ ਹੈ। ਇਸ ਲਈ, ਉਸੇ ਰਸਤੇ 'ਤੇ ਚੱਲਣਾ ਚਾਹੀਦਾ ਹੈ, ਜਿਸ 'ਤੇ ਚਲਦਿਆਂ ਰਿਸ਼ੀਆਂ ਨੇ ਅਨੰਦ ਪ੍ਰਾਪਤ ਕੀਤਾ ਅਤੇ ਪਰਮ ਸੱਚ ਨੂੰ ਜਾਣਿਆ । 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ;

“ਸਾਲ 1930 ਵਿੱਚ ਅੱਜ ਦੇ ਦਿਨ ਦਾਂਡੀ ਮਾਰਚ ਸ਼ੁਰੂ ਹੋਇਆ ਸੀ। ਇਸ ਵਿੱਚ ਸ਼ਾਮਲ ਸਾਰੀਆਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਸਹਿਤ ਸ਼ਰਧਾਂਜਲੀ!

सत्यमेव जयति नानृतं सत्येन पन्था विततो देवयानः।

येनाक्रमन्त्यृषयो ह्याप्तकामा यत्र तत्सत्यस्य परमं निधानम्॥”

************

ਐੱਮਜੇਪੀਐੱਸ/ਵੀਜੇ


(Release ID: 2239055) ਵਿਜ਼ੀਟਰ ਕਾਊਂਟਰ : 28